ਸ੍ਰੀ ਗੁਰੂ ਨਾਨਕ ਦੇਵ ਜੀ ਹਰ ਧਰਮ ਦੇ ਸਾਂਝੇ ਗੁਰੂ ਸਨ : ਵਿਜੇ ਚੋਪੜਾ

  |   Jalandharnews

ਜਲੰਧਰ (ਚਾਵਲਾ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ 'ਜਗ ਬਾਣੀ' ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਸੰਗਤਾਂ ਦੇ ਦਰਸ਼ਨ ਕਰਨ ਲਈ ਗੁਰੂ ਚਰਨਾਂ ਵਿਚ ਨਤਮਸਤਕ ਹੋਏ। ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਥੇ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਨੇ ਅੰਮ੍ਰਿਤ ਕੀਰਤਨ ਦੀ ਵਰਖਾ ਕੀਤੀ। ਗਿਆਨੀ ਸਰਬਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ।

ਇਸ ਦੌਰਾਨ ਗੁਰੂ ਦਰਬਾਰ 'ਚ ਭਾਰੀ ਗਿਣਤੀ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ 'ਜਗ ਬਾਣੀ' ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਨੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਹਰ ਵਰਗ ਧਰਮ ਦੇ ਸਾਂਝੇ ਗੁਰੂ ਸਨ, ਉਨ੍ਹਾਂ ਦਾ ਉਦੇਸ਼ ਤੇ ਉਪਦੇਸ਼ ਸਿਰਫ ਤੇ ਸਿਰਫ ਮਨੁੱਖਤਾ ਦੀ ਭਲਾਈ ਕਰਨਾ ਸੀ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਨਾਨਕ ਪਾਤਸ਼ਾਹ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਢਾਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਲਾਂਘਾ ਖੁੱਲ੍ਹਣ ਵਿਚ ਮੁੱਖ ਤੌਰ 'ਤੇ ਨਵਜੋਤ ਸਿੰਘ ਸਿੱਧੂ ਦਾ ਅਹਿਮ ਯੋਗਦਾਨ ਰਿਹਾ ਹੈ।...

ਫੋਟੋ - http://v.duta.us/nGyO_gAA

ਇਥੇ ਪਡ੍ਹੋ ਪੁਰੀ ਖਬਰ - - http://v.duta.us/Klkx7AAA

📲 Get Jalandhar News on Whatsapp 💬