1920 'ਚ ਬਣੀ ਸੀ ਐੱਸ. ਜੀ. ਪੀ. ਸੀ., ਜਾਣੋ ਕਿਵੇਂ ਆਈ ਹੋਂਦ 'ਚ

  |   Amritsarnews

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ 'ਚ ਆਈ ਸੀ। ਇਹ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਜਿਸ ਨੂੰ ਕਾਨੂੰਨੀ ਮਾਨਤਾ 1925 ਦਾ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਸਿੱਖ ਇਤਿਹਾਸ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ ਲਹਿਰ ਵੀ ਅਕਾਲੀ ਦਲ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 99 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ। 1921 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 'ਚ ਬਾਬਾ ਖੜਕ ਸਿੰਘ ਪ੍ਰਧਾਨ ਚੁਣੇ ਗਏ। 19 ਅਕਤੂਬਰ ਦੇ ਦਿਨ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕੀਤਾ ਕਿ ਦਰਬਾਰ ਸਾਹਿਬ ਦੇ ਤੋਸ਼ੇਖਾਨੇ ਦੀਆਂ ਚਾਬੀਆਂ ਸੁੰਦਰ ਸਿੰਘ ਰਾਮਗੜ੍ਹੀਆ ਤੋਂ ਲੈ ਕੇ ਨਵੇਂ ਪ੍ਰਧਾਨ ਖੜਕ ਸਿੰਘ ਨੂੰ ਦੇ ਦਿੱਤੀਆਂ ਜਾਣ। ਇਸ ਦੀ ਇਤਲਾਹ ਸੁੰਦਰ ਸਿੰਘ ਰਾਮਗੜ੍ਹੀਆ ਨੇ ਡੀ. ਸੀ. ਨੂੰ ਦਿੱਤੀ, ਜਿਸ 'ਤੇ ਸਰਕਾਰ ਦੀ ਨੀਤੀ 'ਚ ਤਬਦੀਲੀ ਆਈ ਤੇ ਸਰਕਾਰ ਨੇ ਦਰਬਾਰ ਸਾਹਿਬ 'ਤੇ ਕਬਜ਼ਾ ਕਰਨ ਦੀ ਸਕੀਮ ਘੜ ਲਈ।...

ਫੋਟੋ - http://v.duta.us/qi3BGQAA

ਇਥੇ ਪਡ੍ਹੋ ਪੁਰੀ ਖਬਰ - - http://v.duta.us/kahuLQAA

📲 Get Amritsar News on Whatsapp 💬