👉ਸਨੈਪਚੈਟ ’ਤੇ ਨਹੀਂ, 👀ਲੋਕਾਂ ਵਿਚ ਆਉਣ ਕੈਪਟਨ: 🗣ਮਾਨ

  |   Punjabnews

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਨੈਪਚੈਟ ’ਤੇ ਆਉਣ ਨਾਲ ਪੰਜਾਬ ਦੇ ਲੋਕਾਂ ਦੇ ਮਸਲੇ ਹੱਲ ਨਹੀਂ ਹੋਣੇ, ਮੁੱਖ ਮੰਤਰੀ ਨੂੰ ਮਹਿਲਾਂ ’ਚੋਂ ਬਾਹਰ ਨਿਕਲ ਕੇ ਲੋਕਾਂ ਵਿਚ ਆਉਣਾ ਪਵੇਗਾ। ਸ੍ਰੀ ਮਾਨ ਇੱਥੇ ਆਪਣੇ ਦਫ਼ਤਰ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ, ਕੈਪਟਨ ਦੀ ਅਜਿਹੀ ਸਰਕਾਰ ਨਹੀਂ ਚਾਹੁੰਦਾ ਸੀ।

ਕੈਪਟਨ ਮਹਿਲਾਂ ਵਿਚ ਹਨ ਤੇ ਪੰਜਾਬ ਦੇ ਲੋਕ ਸੜਕਾਂ ’ਤੇ ਹਨ। ਉਨ੍ਹਾਂ ਕਿਹਾ ਕਿ ਸਨੈਪਚੈਟ, ਫੇਸਬੁੱਕ ਜਾਂ ਵਟਸਐਪ ਰਾਹੀਂ ਲੋਕਾਂ ਦੇ ਦਰਦਨਾਕ ਹਾਲਾਤ ਨਹੀਂ ਵੇਖੇ ਜਾ ਸਕਦੇ ਤੇ ਨਾ ਹੀ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਦਰਦ ਨੂੰ ਸਮਝਿਆ ਜਾ ਸਕਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਅਕਾਲੀ ਦਲ ਆਪਣੀ ਖੁੱਸ ਚੁੱਕੀ ਸਿਆਸੀ ਜ਼ਮੀਨ ਤਲਾਸ਼ਣ ਲਈ ਹੱਥ-ਪੈਰ ਮਾਰ ਰਿਹਾ ਹੈ ਤੇ ਉਨ੍ਹਾਂ ਨੂੰ ਕੋਈ ਮੁੱਦਾ ਨਹੀਂ ਲੱਭ ਰਿਹਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਇਹ ਰਾਗ ਅਲਾਪਦਾ ਹੈ ਕਿ ਸ਼੍ਰੋਮਣੀ ਕਮੇਟੀ ਵਿਚ ਉਨ੍ਹਾਂ ਦੀ ਕੋਈ ਦਖਲਅੰਦਾਜ਼ੀ ਨਹੀਂ ਹੈ, ਪਰ ਜਦੋਂ ਕੋਈ ਹੋਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਗੱਲ ਕਰਦਾ ਹੈ ਤਾਂ ਇਨ੍ਹਾਂ ਨੂੰ ਦੁੱਖ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੱਠਜੋੜ ਬਾਰੇ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਾਲ ਗੱਲਬਾਤ ਚੱਲ ਰਹੀ ਹੈ, ਪਰ ਅਜੇ ਤੱਕ ਆਖ਼ਰੀ ਸਮੀਕਰਨ ਨਹੀਂ ਬਣੇ, ਇਸੇ ਕਾਰਨ ਹੀ ਪੰਜਾਬ ਦੇ ਅੱਠ ਲੋਕ ਸਭਾ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ।

ਇਥੇ ਪਡ੍ਹੋ ਪੁਰੀ ਖਬਰ- http://v.duta.us/IlXhhwAA

📲 Get Punjab News on Whatsapp 💬