[amritsar] - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਗੁਰਪੁਰਬ 19 ਨੂੰ : ਰਾਮ ਕੁਮਾਰ

  |   Amritsarnews

ਅੰਮ੍ਰਿਤਸਰ (ਛੀਨਾ)-ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਮੰਦਿਰ ਭੂਸ਼ਣਪੁਰਾ ਵਿਖੇ ਪ੍ਰਧਾਨ ਰਾਮ ਕੁਮਾਰ ਦੀ ਅਗਵਾਈ ਹੇਠ ਸਭਾ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ’ਤੇ ਪ੍ਰਧਾਨ ਰਾਮ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਗੁਰਪੁਰਬ 19 ਫਰਵਰੀ ਨੂੰ ਬਡ਼ੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਤੇ 18 ਫਰਵਰੀ ਨੂੰ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਰਵੀਦਾਸ ਨੌਜਵਾਨ ਸੇਵਕ ਸਭਾ ਦੇ ਨੁਮਾਇੰਦਿਆਂ ਵਲੋਂ ਕੀਮਤੀ ਲਾਲ ਪੱਲੇਵਾਲ ਨੂੰ ਸਰਬ-ਸੰਮਤੀ ਨਾਲ ਸਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੀਮਤੀ ਲਾਲ ਪੱਲੇਵਾਲ ਨੇ ਕਿਹਾ ਕਿ ਮੈਨੂੰ ਸਭਾ ਦਾ ਚੇਅਰਮੈਨ ਥਾਪ ਕੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਜ਼ਿੰਮੇਵਾਰੀ ਨੂੰ ਮੈਂ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਵਾਂਗਾ। ਇਸ ਸਮੇਂ ਸਰਦਾਰੀ ਲਾਲ ਬੰਗਡ਼, ਕ੍ਰਿਸ਼ਨ ਲਾਲ, ਅਸ਼ਵਨੀ ਕੁਮਾਰ ਕਟਾਰੀਆ, ਹਕੂਮਤ ਰਾਏ ਟੋਨੀ, ਸੂਰਜ ਕੁਮਾਰ, ਰੋਕੀ ਕੁਮਾਰ, ਅਸ਼ਵਨੀ ਕੁਮਾਰ ਜੁਗਾਨਿਆ, ਦਰਸ਼ਨ ਲਾਲ ਜਸਵਾਲ, ਅਮਰਜੀਤ, ਸੁਰਜੀਤ ਕੁਮਾਰ, ਦੇਵ ਕੁਮਾਰ, ਨੀਤੀਸ਼ ਕਟਾਰੀਆ, ਦਾਨੀਸ਼ ਜਸਵਾਲ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

ਫੋਟੋ - http://v.duta.us/1VMvswAA

ਇਥੇ ਪਡ੍ਹੋ ਪੁਰੀ ਖਬਰ — - http://v.duta.us/oNdtywAA

📲 Get Amritsar News on Whatsapp 💬