[bhatinda-mansa] - ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀ ਅਣਮਿੱਥੇ ਸਮੇਂ ਲਈ ਹਡ਼ਤਾਲ ਅੱਜ ਤੋਂ

  |   Bhatinda-Mansanews

ਬਠਿੰਡਾ (ਨਾਗਪਾਲ)-ਸਥਾਨਕ ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਬਕਾਇਆ ਤਨਖਾਹ ਅਤੇ ਪੀ. ਐੱਫ. ਜਮ੍ਹਾ ਕਰਵਾਉਣ ਦੀ ਮੰਗ ਨੂੰ ਲੈ ਕੇ 15 ਫਰਵਰੀ ਤੋਂ ਅਣਮਿਥੇ ਸਮੇਂ ਲਈ ਹਡ਼ਤਾਲ ਕਰਨ ਦਾ ਐਲਾਨ ਕਰ ਦਿੱਤਾ। ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿ ਫੋਰਥ ਕਲਾਸ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਸੰਜੂ ਦੀ ਅਗਵਾਈ ਵਿਚ ਗੇਟ ਰੈਲੀ ਕਰਦਿਆਂ ਕੌਂਸਲ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਤਿੰਨ ਦਿਨ ਪਹਿਲਾ ਪੱਤਰ ਦੇ ਕੇ ਮੰਗਾਂ ਤੋਂ ਜਾਣੂ ਕਰਵਾਇਆ ਗਿਆ ਸੀ ਪਰ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੌਂਸਲ ਦੇ ਕਾਰਜ ਸਾਧਕ ਅਫਸਰ ਵਲੋਂ ਦਫ਼ਤਰ ਵਿਚ ਹੋਣ ਦੇ ਬਾਵਜੂਦ ਉਨ੍ਹਾਂ ਸਫਾਈ ਸੇਵਕਾਂ ਨਾਲ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ ਅਤੇ ਦੁਕਾਨਦਾਰਾਂ ਵਲੋਂ ਰਾਸ਼ਨ ਉਧਾਰ ਦੇਣਾ ਵੀ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬੈਂਕਾਂ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਨਾ ਭਰੀਆਂ ਜਾਣ ਕਰ ਕੇ ਉਹ ਪ੍ਰੇਸ਼ਾਨ ਕਰ ਰਹੇ ਹਨ ਜਦਕਿ ਨਗਰ ਕੌਂਸਲ ਦੇ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ। ਸਫਾਈ ਸੇਵਕ ਲਛਮਨ, ਭਾਗੋ ਰਾਣੀ, ਸੰਜੀਵ ਕੁਮਾਰ ਸਕੱਤਰ, ਹਰਦੇਵ ਸਿੰਘ ਕੈਸ਼ੀਅਰ, ਅਮਰਜੀਤ, ਧਰਮਪਾਲ, ਪ੍ਰੇਮਪਾਲ, ਰਮੇਸ ਕੁਮਾਰ, ਦਿਲਬਾਗ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਤਨਖਾਹ ਅਤੇ ਪੀ. ਐੱਫ. ਤੁਰੰਤ ਜਮ੍ਹਾ ਕਰਵਾਇਆ ਜਾਵੇ। ----

ਫੋਟੋ - http://v.duta.us/S5wrGAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/dJp9qwAA

📲 Get Bhatinda-Mansa News on Whatsapp 💬