[bhatinda-mansa] - ਨਸ਼ਾਖੋਰੀ ਦੀ ਸਮੱਸਿਆ ਤੇ ਟ੍ਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ

  |   Bhatinda-Mansanews

ਬਠਿੰਡਾ (ਵਰਮਾ)-ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ. ਆਈ. ਟੀ.), ਨੰਦਗਡ਼੍ਹ ਵਿਖੇ ਨਸ਼ਿਆਂ ਦੀ ਸਮੱਸਿਆ ਅਤੇ ਟ੍ਰੈਫਿਕ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਠਿੰਡਾ ਦੇ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਡਾ. ਨਾਨਕ ਸਿੰਘ ਮੁੱਖ ਮਹਿਮਾਨ ਸਨ। ਇਸ ਸਮੇਂ ਡਾ. ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਾਖੋਰੀ ਅਤੇ ਉਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਸੂਚਨਾ ਦੇਣ ਵਾਲੇ, ਸਾਵਧਾਨੀ ਅਤੇ ਜ਼ਰੂਰੀ ਸਿਗਨਲਾਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਟ੍ਰੈਫਿਕ ਨਿਯਮਾਂ ਬਾਰੇ ਸੰਖੇਪ ਤੌਰ ’ਤੇ ਵਿਆਖਿਆ ਕੀਤੀ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਪੀ. ਆਈ. ਟੀ. ਡਾਇਰੈਕਟਰ ਡਾ. ਬਲਵਿੰਦਰ ਸਿੰਘ ਸਿੱਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ’ਚੋਂ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਅਖੀਰ ’ਚ ਚੀਫ ਕੋਆਰਡੀਨੇਟਰ, ਮਿਸਿਜ਼ ਮਨਪ੍ਰੀਤ ਕੌਰ ਧਾਲੀਵਾਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਪ੍ਰੋਗਰਾਮ ’ਚ ਸਾਰੇ ਫੈਕਲਿਟੀ ਮੈਂਬਰ, ਪ੍ਰਸ਼ਾਸਨਿਕ ਸਟਾਫ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ। ----

ਫੋਟੋ - http://v.duta.us/Z1QzJgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/ttSLXQAA

📲 Get Bhatinda-Mansa News on Whatsapp 💬