[bhatinda-mansa] - ਬਿਨਾਂ ਭੇਦਭਾਵ ਲੋਡ਼ਵੰਦਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨੇ ਸਹੂਲਤਾਂ : ਪੱਪੀ

  |   Bhatinda-Mansanews

ਬਠਿੰਡਾ (ਮਨਜੀਤ)-ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨੀ ਕਰਜ਼ਾ ਮੁਆਫੀ ਤੋਂ ਇਲਾਵਾ ਲੋਡ਼ਵੰਦਾਂ ਨੂੰ ਅਨੇਕਾਂ ਲੋਕ ਭਲਾਈ ਸਕੀਮਾਂ ਬਿਨਾਂ ਭੇਦ-ਭਾਵ ਦੇ ਦਿੱਤੀਆਂ ਜਾ ਰਹੀਆਂ ਹਨ। ਇਹ ਸ਼ਬਦ ਅੱਜ ਇਥੇ ਟਰੱਕ ਯੂਨੀਅਨ ਬੁਢਲਾਡਾ ਵਿਖੇ ਧਾਰਮਕ ਸਮਾਗਮ ਵਿਚ ਪੁੱਜੇ ਯੁਵਰਾਜ ਰਣਇੰਦਰ ਸਿੰਘ ਟਿੱਕੂ ਦੇ ਪੀ. ਏ. ਪਰਵਿੰਦਰ ਪਾਲ ਸਿੰਘ ਪੱਪੀ ਮਾਨ ਨੇ ਕਹੇ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਸੱਤਾ ’ਚ ਆਈ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦਿਆਂ ’ਚੋਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਪੂਰਾ ਕਰਨ ਲਈ ਕਾਰਜ ਆਰੰਭਿਆ ਹੋਇਆ ਹੈ ਜੋ ਕਿ ਅੱਗੇ ਤੋਂ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਅਤੇ ਰਹਿੰਦੀ ਵਜ਼ੀਫਾ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿਸ ਨਾਲ ਗਰੀਬ ਵਰਗ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਕਾਂਗਰਸ ਦੇ ਸਕੱਤਰ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਦੋਦਡ਼ਾ, ਜ਼ਿਲਾ ਪ੍ਰੀਸ਼ਦ ਮੈਂਬਰ ਮਾਈਕਲ ਗਾਗੋਵਾਲ, ਕੇ. ਸੀ. ਬਾਵਾ, ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਬਿਹਾਰੀ ਸਿੰਘ ਮਘਾਣੀਆਂ, ਕਾਂਗਰਸੀ ਆਗੂ ਸੱਤਪਾਲ ਸਿੰਘ ਮੂਲੇਵਾਲਾ, ਐਡਵੋਕੇਟ ਸਤਨਾਮ ਸਿੰਘ ਸ਼ੇਰ ਖਾਂ ਵਾਲਾ, ਬਲਵਿੰਦਰ ਸਿੰਘ ਸੈਦੇਵਾਲਾ, ਸਰਪੰਚ ਜਗਦੇਵ ਸਿੰਘ ਘੋਗਾ, ਸਰਪੰਚ ਗੁਰਸੰਗਤ ਸਿੰਘ, ਮਨਪ੍ਰੀਤ ਸਿੰਘ ਬੰਤਾ, ਜਗਰੂਪ ਸਿੰਘ ਮੰਢਾਲੀ, ਕਾਲਾ ਅਹਿਮਦਪੁਰ, ਬਲਦੇਵ ਸਿੰਘ ਤਾਲਵਾਲਾ, ਸ਼ਹਿਰੀ-2 ਕਾਂਗਰਸ ਦੇ ਪ੍ਰਧਾਨ ਰਾਕੇਸ਼ ਕੁਮਾਰ ਘੱਤੂ, ਅਮਰੀਕ ਸਿੰਘ ਆਦਿ ਮੌਜੂਦ ਸਨ।

ਫੋਟੋ - http://v.duta.us/FdiuJQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/mpQchwAA

📲 Get Bhatinda-Mansa News on Whatsapp 💬