[bhatinda-mansa] - ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਕਲਮ ਛੋਡ਼ ਹਡ਼ਤਾਲ ਦੂਜੇ ਦਿਨ ਵੀ ਜਾਰੀ

  |   Bhatinda-Mansanews

ਬਠਿੰਡਾ (ਨਾਗਪਾਲ)-ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਸ਼ੁਰੂ ਕੀਤੀ ਕਲਮ ਛੋਡ਼ ਹਡ਼ਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਵਲੋਂ ਕਮੇਟੀ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਵਿਪਨ ਕੁਮਾਰ ਮੰਡੀ ਸੁਪਰਵਾਈਜ਼ਰ ਅਤੇ ਹਰਸਵੰਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਾਣ-ਬੁੱਝ ਕੇ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦਾ ਡੀ. ਏ. ਨਾ ਦੇਣਾ, ਪੁਰਾਣੀ ਪੈਨਸ਼ਨ ਸਕੀਮ ਨਾ ਲਾਗੂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ ਅਤੇ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕੀਤੇ ਜਾਣ ਕਰ ਕੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਹਡ਼ਤਾਲ 17 ਫਰਵਰੀ ਤੱਕ ਜਾਰੀ ਰਹੇਗੀ ਜੇਕਰ ਸਰਕਾਰ ਨੇ ਫਿਰ ਵੀ ਧਿਆਨ ਨਾ ਦਿੱਤਾ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ----

ਫੋਟੋ - http://v.duta.us/nTVRqAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/kyJQrAAA

📲 Get Bhatinda-Mansa News on Whatsapp 💬