[bhatinda-mansa] - 58 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਸਮੱਗਲਰ ਗ੍ਰਿਫਤਾਰ

  |   Bhatinda-Mansanews

ਬਠਿੰਡਾ (ਪਰਮਜੀਤ)-ਰਾਮਾਂ ਮੰਡੀ ਪੁਲਸ ਵਲੋਂ 2 ਸ਼ਰਾਬ ਸਮੱਗਲਰਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਨੋਜ ਕੁਮਾਰ ਐੱਸ. ਐੱਚ. ਓ. ਥਾਣਾ ਰਾਮਾਂ ਮੰਡੀ ਨੇ ਦੱਸਿਆ ਕਿ ਹੌਲਦਾਰ ਰਣਧੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਬਾਘਾ ਵਿਖੇ ਗਸ਼ਤ ਦੌਰਾਨ ਸਨ ਤਾਂ 2 ਵਿਅਕਤੀ ਪਲਾਸਟਿਕ ਦੇ ਗੱਟੇ ਲੈ ਕੇ ਆ ਰਹੇ ਸਨ। ਪੁਲਸ ਪਾਰਟੀ ਨੇ ਜਦੋਂ ਉਕਤ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੇ ਗੱਟਿਆਂ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 58 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਨ੍ਹਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਉਕਤ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਪੁੱਤਰ ਸੇਵਕ ਸਿੰਘ ਅਤੇ ਕਾਲਾ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਬੰਗੀ ਨਿਹਾਲ ਵਜੋਂ ਹੋਈ ਹੈ। ਹੌਲਦਾਰ ਰਣਧੀਰ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/5CVgOgAA

📲 Get Bhatinda-Mansa News on Whatsapp 💬