[chandigarh] - ‘ਆਪ’ ਵਲੋਂ ਬਿਜਲੀ ਅੰਦੋਲਨ ਸਬੰਧੀ ਪਿੰਡਾਂ ’ਚ ਮੀਟਿੰਗਾਂ

  |   Chandigarhnews

ਚੰਡੀਗੜ੍ਹ (ਧੀਮਾਨ)-ਆਮ ਆਦਮੀ ਪਾਰਟੀ (ਆਪ) ਦੀ ਬਿਜਲੀ ਅੰਦੋਲਨ ਟੀਮ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਕਾਈਨੋਰ, ਮੜੌਲੀ ਕਲਾਂ, ਢੰਗਰਾਲੀ ਅਤੇ ਨਥਮਲਪੁਰ ਆਦਿ ਪਿੰਡਾਂ ਵਿਖੇ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਬਲਾਕ ਪ੍ਰਧਾਨ ਸਕਿੰਦਰ ਸਿੰਘ ਸਹੇੜੀ ਨੇ ਦੱਸਿਆ ਕਿ ਚਰਨਜੀਤ ਸਿੰਘ ਦੀ ਅਗਵਾਈ ਵਿਚ ਟੀਮ ਦੇ ਮੈਂਬਰਾਂ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵੱਖ-ਵੱਖ ਪਿੰਡਾਂ ਵਿਚ ਸੰਬੋਧਨ ਕਰਦਿਆਂ ਡਾ. ਚਰਨਜੀਤ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਜਨਤਾ ਨੂੰ ਮਹਿੰਗੀ ਬਿਜਲੀ ਰਾਹੀਂ ਲੁੱਟ ਰਹੀ ਹੈ। ਦਿੱਲੀ ਵਿਚ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਜਿਥੇ ਯੂਨਿਟ ਰੇਟ ਕੇਵਲ ਇਕ ਰੁਪਏ ਕੀਤਾ ਗਿਆ ਹੈ, ਉਥੇ ਹੀ ਆਮ ਲੋਕਾਂ ਦੇ ਘਰਾਂ ਦੀਆਂ ਛੱਤਾਂ ’ਤੇ ਮੁਫਤ ਸੋਲਰ ਪੈਨਲ ਵੀ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ’ਤੇ ਬਿਜਲੀ ਦਾ ਰੇਟ ਪ੍ਰਤੀ ਯੂਨਿਟ ਘੱਟ ਕਰਨ ਲਈ ਦਬਾਅ ਬਣਾਇਆ ਜਾਵੇਗਾ ਤੇ ਇਸ ਲਈ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਯੂਥ ਵਿੰਗ ਪ੍ਰਧਾਨ ਲਖਵਿੰਦਰ ਸਿੰਘ, ਨਾਜਰ ਸਿੰਘ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਮੋਰਿੰਡਾ, ਪ੍ਰਲਾਦ ਸਿੰਘ, ਸੁਰਮੁਖ ਸਿੰਘ ਕੋਟਲੀ, ਜਸਵੀਰ ਸਿੰਘ ਤੇ ਰਾਜਿੰਦਰ ਸਿੰਘ ਚੱਕਲਾਂ ਆਦਿ ਵੀ ਹਾਜ਼ਰ ਸਨ।

ਫੋਟੋ - http://v.duta.us/yXlSRgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/2LQ-QQAA

📲 Get Chandigarh News on Whatsapp 💬