[chandigarh] - ਪਬਲਿਕ ਤੇ ਪ੍ਰੈੱਸ ਦੇ ਸਹਿਯੋਗ ਨਾਲ ਜ਼ਿਲੇ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ : ਭੁੱਲਰ

  |   Chandigarhnews

ਚੰਡੀਗੜ੍ਹ (ਕੁਲਦੀਪ)-ਪਬਲਿਕ ਅਤੇ ਪ੍ਰੈੱਸ ਦੇ ਸਹਿਯੋਗ ਨਾਲ ਜ਼ਿਲੇ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ ਅਤੇ ਜ਼ਿਲੇ ਵਿਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲਾ ਪੁਲਸ ਪੂਰੀ ਚੌਕਸੀ ਨਾਲ ਕੰਮ ਕਰੇਗੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾਡ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲਾ ਮੋਹਾਲੀ ਦੇ ਨਵੇਂ ਪੁਲਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਆਪਣੇ ਦਫਤਰ ਦੇ ਮੀਟਿੰਗ ਹਾਲ ਵਿਖੇ ਪਲੇਠੀ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿਲੇ ਵਿਚ ਪਹਿਲਾਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਲਈ ਇਸ ਜ਼ਿਲੇ ਦੇ ਲੋਕਾਂ ਨਾਲ ਉਨ੍ਹਾਂ ਦਾ ਗੂਡ਼੍ਹਾ ਸਬੰਧ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਮਾਡ਼ੇ ਕੰਮ ਕਰਨ ਵਾਲੇ ਵਿਅਕਤੀਆਂ ਦਾ ਪਤਾ ਲੱਗਦਾ ਹੈ ਤਾਂ ਉਹ ਉਨ੍ਹਾਂ ਦੀ ਸੂਚਨਾ ਪੁਲਸ ਨੂੰ ਜ਼ਰੂਰ ਦੇਣ ਤਾਂ ਜੋ ਉਨ੍ਹਾਂ ਨੂੰ ਮੌਕੇ ’ਤੇ ਕਾਬੂ ਕੀਤਾ ਜਾ ਸਕੇ। ਭੁੱਲਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲਸ ਵੈਰੀਫਿਕੇਸ਼ਨ ਜ਼ਰੂਰ ਕਰਾਉਣ। ਉਨ੍ਹਾਂ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਅਤੇ ਸ਼ਹਿਰ ਵਾਸੀਆਂ ਨੂੰ ਮੁਹੱਲਾ ਵਾਈਜ਼ ਚੌਕੀਦਾਰ ਰੱਖਣ ਦੀ ਅਪੀਲ ਵੀ ਕੀਤੀ। ਪੱਤਰਕਾਰਾਂ ਵਲੋਂ ਟਰੈਵਲ ਏਜੰਟਾਂ ਵਲੋਂ ਧੋਖਾਦੇਹੀ ਦੇ ਮਾਮਲਿਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਮਨਜ਼ੂਰਸ਼ੁਦਾ ਟਰੈਵਲ ਏਜੰਟਾਂ ਰਾਹੀਂ ਹੀ ਵਿਦੇਸ਼ਾਂ ਵਿਚ ਜਾਣ ਨੂੰ ਤਰਜੀਹ ਦੇਣ। ਪ੍ਰੈੱਸ ਕਾਨਫਰੰਸ ਮੌਕੇ ਐੱਸ. ਪੀ. ਹੈੱਡਕੁਆਰਟਰ ਗੁਰਸੇਵਕ ਸਿੰਘ ਬਰਾਡ਼ ਵੀ ਮੌਜੂਦ ਸਨ।

ਫੋਟੋ - http://v.duta.us/DagNQwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/X8uaowAA

📲 Get Chandigarh News on Whatsapp 💬