[chandigarh] - ਹਰ ਤਿਮਾਹੀ ਹੋਏਗੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ, ਪੈਂਡਿੰਗ ਕੇਸਾਂ ਦਾ ਕੀਤਾ ਜਾਵੇਗਾ ਰੀਵਿਊ

  |   Chandigarhnews

ਚੰਡੀਗੜ੍ਹ (ਨਿਆਮੀਆਂ)-ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਪਾਲਿਸੀ-2018 ਨੂੰ ਜ਼ਿਲੇ ਵਿਚ ਇੰਨ-ਬਿੰਨ ਲਾਗੂ ਕਰਵਾਉਣ ਸਬੰਧੀ ਲਿਟੀਗੇਸ਼ਨ ਬਾਰੇ ਜ਼ਿਲਾ ਪੱਧਰੀ ਕਮੇਟੀ (ਡਿਸਟ੍ਰਿਕਟ ਲੈਵਲ ਕਮੇਟੀ ਆਨ ਲਿਟੀਗੇਸ਼ਨ) ਦੀ ਮੀਟਿੰਗ ਚੇਅਰਪਰਸਨ ਡਿਪਟੀ ਕਮਿਸ਼ਨਰ ਮੋਹਾਲੀ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪਰਾ ਨੇ ਉਕਤ ਪਾਲਿਸੀ ਸਬੰਧੀ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਮੀਟਿੰਗ ਵਿਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਜ਼ਿਲਾ ਪੱਧਰੀ ਕਮੇਟੀ ਦੀ ਹਰ ਤਿਮਾਹੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਕੋਰਟ ਕੇਸਾਂ ਵਿਸ਼ੇਸ਼ ਕਰਕੇ ਰਾਜ ਦੇ ਜ਼ਿਲਾ ਪੱਧਰੀ ਅਦਾਲਤਾਂ ਵਿਚ ਪੈਂਡਿੰਗ ਪਏ ਕੇਸਾਂ ਦਾ ਰੀਵਿਊ ਕੀਤਾ ਜਾਵੇਗਾ। ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਬੀਰ ਸਿੰਘ, ਜ਼ਿਲਾ ਅਟਾਰਨੀ (ਐਡਮਿਨ) ਜਤਿੰਦਰਜੀਤ ਸਿੰਘ, ਜ਼ਿਲਾ ਅਟਾਰਨੀ (ਪ੍ਰਾਸੀਕਿਊਸ਼ਨ), ਰਿਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਸੁਖਵਿੰਦਰ ਕੁਮਾਰ, ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਐੱਚ. ਐੱਸ. ਪਨੂੰ, ਲੋਕ ਨਿਰਮਾਣ ਵਿਭਾਗ ਦੇ ਉਪ ਮੰਡਲ ਇੰਜੀਨੀਅਰ ਖਰਡ਼ ਦਵਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਮੋਹਾਲੀ ਰਾਜਵੀਰ ਸਿੰਘ ਤੇ ਐੱਸ. ਡੀ. ਓ. ਪਬਲਿਕ ਹੈਲਥ ਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/2VcQkgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/PwwTRgAA

📲 Get Chandigarh News on Whatsapp 💬