[firozepur-fazilka] - ਕੈਪਟਨ ਸਰਕਾਰ ਖਿਲਾਫ ਵਿਦਿਆਰਥੀਆਂ ਤੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ

  |   Firozepur-Fazilkanews

ਫਿਰੋਜ਼ਪੁਰ (ਜਤਿੰਦਰ, ਨਿਖੰਜ, ਟੀਨੂੰ)- ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲਡ਼ ਰਹੇ ਸੂਬੇ ਦੇ ਅਧਿਆਪਕਾਂ ’ਤੇ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾਡ਼ਾਂ ਖਿਲਾਫ ਅੱਜ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਸਭਾ ਜ਼ਿਲਾ ਕੌਂਸਲ ਫਾਜ਼ਿਲਕਾ ਵੱਲੋਂ ਅਧਿਆਪਕਾਂ ਦੀ ਹਮਾਇਤ ਅਤੇ ਪੰਜਾਬ ਦੀ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਦੇ ਸੂਬਾ ਮੀਤ ਸਕੱਤਰ ਸੁਖਦੇਵ ਧਰਮੂ ਵਾਲਾ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾ, ਜ਼ਿਲਾ ਪ੍ਰਧਾਨ ਹਰਭਜਨ ਛੱਪਡ਼ੀਵਾਲਾ ਤੇ ਸੰਦੀਪ ਜੋਧਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਪਰਮਜੀਤ ਢਾਬਾ ਸੂਬਾ ਪ੍ਰਧਾਨ ਸਰਬ ਭਾਰਤ ਨੌਜਵਾਨ ਸਭਾ ਅਤੇ ਸੁਖਦੇਵ ਧਰਮੂ ਵਾਲਾ ਸੂਬਾਈ ਮੀਤ ਸਕੱਤਰ ਏ. ਆਈ. ਐੱਸ. ਐੱਫ. ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸੱਤਾ ’ਚ ਆਏ ਨੂੰ 2 ਸਾਲ ਦੇ ਕਰੀਬ ਹੋ ਚੁੱਕੇ ਹਨ ਪਰ ਪੰਜਾਬ ਦੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੂਬੇ ’ਚ ਸਿੱਖਿਆ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ’ਚ ਇਲਾਜ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਿਹਾ ਹੈ। ਇਸ ਮੌਕੇ ਢਾਬਾ ਅਤੇ ਧਰਮ ਵਾਲਾ ਨੇ ਕਿਹਾ ਕਿ ਪੰਜਾਬ ’ਚ ਹਰ ਵਰਗ ਸਡ਼ਕਾਂ ’ਤੇ ਉੱਤਰ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਅਧਿਆਪਕਾਂ ’ਤੇ ਲਾਠੀਆਂ ਵਰ੍ਹਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਸਕੂਲਾਂ ਵੱਲ ਭੇਜਣਾ ਚਾਹੀਦਾ ਹੈ।

ਫੋਟੋ - http://v.duta.us/VYxznAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/fr-O-wAA

📲 Get Firozepur-Fazilka News on Whatsapp 💬