[firozepur-fazilka] - ਬੀ. ਐੱਸ. ਐੱਨ. ਐੱਲ. ਕੈਜੂਅਲ ਐਂਡ ਕੰਟਰੈਕਟ ਵਰਕਰਾਂ ਵੱਲੋਂ ਧਰਨਾ

  |   Firozepur-Fazilkanews

ਫਿਰੋਜ਼ਪੁਰ (ਕੁਮਾਰ, ਭੁੱਲਰ)-ਬੀ. ਐੱਸ. ਐੱਨ. ਐੱਲ. ਕੈਜੂਅਲ ਐਂਡ ਕੰਟਰੈਕਟ ਕਰਮਚਾਰੀਆਂ ਨੇ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਸਬੰਧੀ ਜ਼ਿਲਾ ਹੈੱਡ ਕੁਆਰਟਰ ’ਤੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਿਛਲੇ 6 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਅਤੇ ਬਿਨਾਂ ਵਜ੍ਹਾ ਪਿਛਲੇ 20-20 ਸਾਲਾਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਨੂੰ ਕੱਢਣ ਦਾ ਵਿਰੋਧ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਜਰਨੈਲ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ, ਸੁਧੀਰ ਸਿੰਘ, ਧਰਮਪਾਲ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਦੇਵਰਾਜ ਪੱਪੂ, ਰੇਸ਼ਮ ਸਿੰਘ ਆਦਿ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਉਹ ਸੰਘਰਸ਼ ਤੇਜ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰੀ ਦੀ ਹੋਵੇਗੀ।

ਫੋਟੋ - http://v.duta.us/xsXrtgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/DtV6dAAA

📲 Get Firozepur-Fazilka News on Whatsapp 💬