[gurdaspur] - ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਕੱਢਿਆ ਕੈਂਡਲ ਮਾਰਚ

  |   Gurdaspurnews

ਦੀਨਾਨਗਰ (ਦੀਪਕ) : ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਅੱਜ ਸ਼ਹੀਦ ਸੈਨਿਕ ਸੁਰੱਖਿਆ ਪਰਿਸ਼ਦ ਵਲੋਂ ਸਕੂਲੀ ਬੱਚਿਆਂ ਸਮੇਤ ਦੀਨਾਨਗਰ 'ਚ ਕੈਂਡਲ ਮਾਰਚ ਕੱਢਿਆ ਗਿਐ। ਇਸ ਦੌਰਾਨ ਸਕੂਲੀ ਬੱਚਿਆਂ ਸਮੇਤ ਪਰਿਸ਼ਦ ਮੈਂਬਰਾਂ ਵਲੋਂ 'ਪਾਕਿਸਤਾਨ ਮੁਰਦਾਬਾਦ' ਦੇ ਨਾਅਰੇ ਲਗਾਏ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਅੱਤਵਾਦ ਦੀ ਵਿਚਾਰਧਾਰਾ ਜੋ ਪਾਕਿਸਤਾਨ ਵਲੋਂ ਸਾਡੇ ਦੇਸ਼ 'ਚ ਫੈਲਾਈ ਜਾ ਰਹੀ ਹੈ ਉਸ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾਣ।

ਦੱਸ ਦੇਈਏ ਕਿ ਬੀਤੇ ਦਿਨ ਅੱਤਵਾਦੀਆਂ ਵਲੋਂ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਹਮਲਾ ਕੀਤਾ ਗਿਆ, ਜਿਸ ਕਾਰਨ 44 ਦੇ ਕਰੀਬ ਜਵਾਨ ਸ਼ਹੀਦ ਹੋ ਗਏ।

ਫੋਟੋ - http://v.duta.us/OWmOvwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/-CsltgAA

📲 Get Gurdaspur News on Whatsapp 💬