[gurdaspur] - ਬਾਜਵਾ ਤੇ ਜਾਖਡ਼ ਬਟਾਲਾ ਦੀ ਕਾਇਆ ਕਲਪ ਕਰਨ ਲਈ ਯਤਨਸ਼ੀਲ : ਸੁੱਖ ਤੇਜਾ

  |   Gurdaspurnews

ਗੁਰਦਾਸਪੁਰ (ਮਠਾਰੂ)–ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਮੈਂਬਰ ਪਾਰਲੀਮੈਂਟ ਸੁਨੀਲ ਜਾਖਡ਼ ਵੱਲੋਂ ਪੂਰੀ ਸੰਜੀਦਗੀ ਨਾਲ ਇਤਿਹਾਸਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਬਟਾਲਾ ਹਲਕੇ ਦਾ ਸੁੰਦਰੀਕਰਨ ਕਰਦਿਆਂ ਸ਼ਹਿਰ ਦੀ ਦਿੱਖ ਨੂੰ ਸੁੰਦਰ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਨੁਮਾਇੰਦੇ ਸੁਖਦੀਪ ਸਿੰਘ ਸੁੱਖ ਤੇਜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀ ਬਾਜਵਾ ਦੇ ਯਤਨਾਂ ਸਦਕਾ ਨਗਰ ਕੌਂਸਲ ਬਟਾਲਾ ਦੇ ਰਾਹੀਂ ਸ਼ਹਿਰ ਦੀਆਂ ਵੱਖ-ਵੱਖ ਸਡ਼ਕਾਂ ਅਤੇ ਗਲੀਆਂ-ਨਾਲੀਆਂ ਨੂੰ ਬਣਾਉਣ ਲਈ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਵੱਲੋਂ ਟੈਂਡਰ ਲਗਾਉਂਦਿਆਂ ਠੇਕੇਦਾਰਾਂ ਨੂੰ ਵਰਕ ਆਰਡਰ ਵੀ ਜਾਰੀ ਕਰ ਦਿੱਤੇ ਗਏ ਹਨ। ਸੁੱਖ ਤੇਜਾ ਨੇ ਕਿਹਾ ਕਿ ਮੰਤਰੀ ਬਾਜਵਾ ਵੱਲੋਂ 13 ਕਰੋਡ਼ ਰੁਪਏ ਦੀ ਰਾਸ਼ੀ ਮਨਜ਼ੂਰ ਕਰਦਿਆਂ ਵੱਖ-ਵੱਖ ਇਲਾਕਿਆਂ ਦੀਆਂ ਸਡ਼ਕਾਂ ਅਤੇ ਗਲੀਆਂ ਬਣਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨੂੰ ਸਿਰੇ ਚੜ੍ਹਾਉਣ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਚੰਡੀਗਡ਼੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਾਰੀ ਯੋਜਨਾ ਨੂੰ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੰਬਾ ਸਮਾਂ ਵਿਕਾਸ ਪੱਖੋਂ ਅਤੇ ਮੁੱਢਲੀਆਂ ਸਹੂਲਤਾਂ ਨੂੰ ਤਰਸਦੇ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕਰਨ ਲਈ ਮੰਤਰੀ ਤ੍ਰਿਪਤ ਬਾਜਵਾ ਅਤੇ ਮੈਂਬਰ ਪਾਰਲੀਮੈਂਟ ਜਾਖਡ਼ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹਨ।

ਫੋਟੋ - http://v.duta.us/p7rvlQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BXTsRgAA

📲 Get Gurdaspur News on Whatsapp 💬