[gurdaspur] - ਸਰਕਾਰ ਦੇ ਅਵੇਸਲੇਪਨ ਵਿਰੁੱਧ ਪਾਵਰਕਾਮ ਦੇ ਜੂਨੀਅਰ ਇੰਜੀਨੀਅਰਾਂ ਨੇ ਦਿੱਤਾ ਧਰਨਾ

  |   Gurdaspurnews

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ)-ਅੱਜ ਕੌਂਸਲ ਆਫ ਜੂਨੀਅਰ ਇੰਜੀਨੀਅਰਜ਼ ਪੀ. ਐੱਸ. ਈ. ਬੀ. ਨੇ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਸਬੰਧੀ ਦਿਖਾਏ ਜਾ ਰਹੇ ਅਵੇਸਲੇਪਨ ਦੇ ਰੋਸ ਵਜੋਂ ਜੇਲ ਰੋਡ ਸਥਿਤ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਕੱਤਰ ਹੋਏ ਜੂਨੀਅਰ ਇੰਜੀਨੀਅਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਸਮੇਂ ’ਚ ਕੰਮ ਕਾਜ ਠੱਪ ਕਰ ਕੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਤਹਿਤ ਜ਼ਿਲਾ ਪ੍ਰਧਾਨ ਇੰਜੀ. ਦਿਲਬਾਗ ਸਿੰਘ ਭੁੰਬਲੀ, ਜਨਰਲ ਸਕੱਤਰ ਹਰਜੀਤ ਸਿੰਘ ਅਤੇ ਜ਼ਿਲਾ ਜਨਰਲ ਸਕੱਤਰ ਇੰਜੀ. ਵਿਮਲ ਕੁਮਾਰ ਨੇ ਕਿਹਾ ਕਿ ਜੂਨੀਅਰ ਇੰਜੀਨੀਅਰਾਂ ਅਤੇ ਹੋਰ ਮੁਲਾਜ਼ਮਾਂ ਦੀ ਮੰਗਾਂ ਮੰਨਣ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ ਹੈ, ਜਿਸ ਕਾਰਨ ਮੁਲਾਜ਼ਮ ਵਰਗ ਇਸ ਸਰਕਾਰ ਤੋਂ ਖਫਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਈ ਤੋਂ ਜੇਈ-1 ਦੀ ਤਰੱਕੀ ਕੀਤੀ ਜਾਵੇ ਅਤੇ ਜੇ. ਈਜ਼ ਨੂੰ ਫੀਲਡ ’ਚ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਬਣੀ ਕਮੇਟੀ ਦੀ ਰਿਪੋਰਟ ਲਾਗੂ ਕਰਨ ਤੋਂ ਇਲਾਵਾ ਜੇਈਜ਼ ਤੇ ਵਧੀਕ ਸਹਾਇਕ ਇੰਜੀਨੀਅਰ ਦੀ ਸੀਨੀਅਰਤਾ ਸੂਚੀ ਜਾਰੀ ਕੀਤੀ ਜਾਵੇ। ਇਸ ਮੌਕੇ ਇੰਜੀ. ਅਰੁਣ ਕੁਮਾਰ ਡੋਗਰਾ, ਵਿਨੋਦ ਕੁਮਾਰ, ਇੰਜੀ. ਜਸਵੰਤ ਸਿੰਘ, ਇੰਜੀ. ਜਗੀਰ ਸਿੰਘ, ਇੰਜੀ. ਰਜਤ ਸ਼ਰਮਾ, ਚਰਨਜੀਤ ਸਿੰਘ, ਇੰਜੀ. ਰਾਜਨ, ਇੰਜੀ. ਰਾਕੇਸ਼ ਸ਼ਰਮਾ, ਇੰਜੀ. ਹਿਰਦੇਪਾਲ ਸਿੰਘ, ਜੇਈ ਨਿਸ਼ਾਨ ਸਿੰਘ ਆਦਿ ਨੇ ਵੀ ਸਰਕਾਰ ਵਿਰੁੱਧ ਭਡ਼ਾਸ ਕੱਢੀ ਅਤੇ ਉਪਰੋਕਤ ਮੰਗਾਂ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।

ਫੋਟੋ - http://v.duta.us/h7XbggAA

ਇਥੇ ਪਡ੍ਹੋ ਪੁਰੀ ਖਬਰ — - http://v.duta.us/nH29_AAA

📲 Get Gurdaspur News on Whatsapp 💬