[gurdaspur] - ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਵੱਲੋਂ ਲੋਡ਼ਵੰਦਾਂ ਨੂੰ ਸਹਾਇਤਾ ਭੇਟ

  |   Gurdaspurnews

ਗੁਰਦਾਸਪੁਰ (ਮਠਾਰੂ)-ਲੋਡ਼ਵੰਦ ਲੋਕਾਂ ਦੀ ਸਹਾਇਤਾ ਕਰਨ ਵਾਲੀ ਸੰਸਥਾ ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਵੱਲੋਂ ਸੰਗਰਾਂਦ ਦੇ ਪਵਿੱਤਰ ਦਿਹਾਡ਼ੇ ਮੌਕੇ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਬਟਾਲਾ ਵਿਖੇ ਦਰਜਨਾਂ ਲੋਡ਼ਵੰਦ ਪਰਿਵਾਰਾਂ ਨੂੰ ਮਹੀਨਾਵਾਰ ਨਕਦ ਅਤੇ ਰਾਸ਼ਨ ਆਦਿ ਸਮੇਤ ਹੋਰ ਸਹਾਇਤਾ ਸਮੱਗਰੀ ਵੰਡੀ ਗਈ। ਇਸ ਮੌਕੇ ਸੇਵਾ ਸੰਸਥਾ ਦੇ ਪ੍ਰਧਾਨ ਗਿਆਨੀ ਹਰਬੰਸ ਸਿੰਘ ਹੰਸਪਾਲ ਨੇ ਦੱਸਿਆ ਕਿ ਪਾਠ ਦੇ ਭੋਗ ਪੈਣ ਉਪਰੰਤ ਕਥਾ ਕੀਰਤਨ ਤੋਂ ਬਾਅਦ ਸੇਵਾ ਸੰਸਥਾ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਕਾਕਾ ਯੂ. ਐੱਸ. ਏ. ਅਤੇ ਇੰਦਰਜੀਤ ਸਿੰਘ ਯੂ. ਐੱਸ. ਏ. ਦੇ ਸਹਿਯੋਗ ਨਾਲ ਲੋਡ਼ਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਮੁੱਖ ਸਿੰਘ ਲੇਹਲ, ਗੱਜਣ ਸਿੰਘ, ਲਖਵਿੰਦਰ ਸਿੰਘ, ਰਾਜਿੰਦਰ ਸਿੰਘ ਪੰਨੂੰ, ਪਰਮਜੀਤ ਸਿੰਘ ਪੂਰੇਵਾਲ, ਮਨਦੀਪ ਸਿੰਘ ਪੰਨੂੰ, ਜਤਿੰਦਰ ਸਿੰਘ, ਭੁਪਿੰਦਰ ਸਿੰਘ ਹੰਸਪਾਲ, ਹਰਬੰਸ ਸਿੰਘ ਢਿੱਲੋਂ, ਅਵਤਾਰ ਸਿੰਘ, ਦਲੀਪ ਸਿੰਘ ਧੰਜਲ, ਗੁਰਦੀਪ ਸਿੰਘ, ਅਮਨਦੀਪ ਸਿੰਘ, ਕਵਲ ਸਿੰਘ ਪੂਰੇਵਾਲ, ਬਲਵਿੰਦਰ ਸਿੰਘ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ।

ਫੋਟੋ - http://v.duta.us/qUWZ2wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/dR4YyQAA

📲 Get Gurdaspur News on Whatsapp 💬