[gurdaspur] - ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

  |   Gurdaspurnews

ਗੁਰਦਾਸਪੁਰ (ਮਠਾਰੂ)–ਦੈਨਿਕ ਪ੍ਰਾਥਨਾ ਸਭਾ ਵੱਲੋਂ ਸਤੀ ਲਕਛਮੀ ਦੇਵੀ ਸਮਾਧ ਵਿਖੇ ਕਰਵਾਏ ਗਏ ਬਸੰਤ ਪੰਚਮੀ ਦੇ ਸਮਾਗਮ ’ਚ ਸੇਂਟ ਸੋਲਜਰ ਮਾਡਰਨ ਸਕੂਲ ਬਟਾਲਾ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਪ੍ਰਿੰਸੀਪਲ ਮੀਨੂੰ ਸ਼ਰਮਾ ਨੇ ਦੱਸਿਆ ਕਿ ਦੇਸ਼-ਭਗਤੀ ਦੇ ਇਸ ਸਮਾਗਮ ’ਚ ਵਿਦਿਆਰਥੀਆਂ ਵੱਲੋਂ ਗੀਤ, ਨਾਚ ਦੇ ਨਾਲ ਸੰਬੰਧਿਤ ਕੋਰੀਓਗ੍ਰਾਫੀ ਸਮੇਤ ਫੈਂਸੀ ਡਰੈੱਸ ਮੁਕਾਬਲਿਆਂ ’ਚ ਵੀ ਹਿੱਸਾ ਲਿਆ ਗਿਆ, ਜਦ ਕਿ ਵੀਰ ਹਕੀਕਤ ਰਾਏ ਦੇ ਜੀਵਨ ਨੂੰ ਦਰਸ਼ਾਉਂਦਾ ਨਾਟਕ ਵੀ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੈਨਿਕ ਪ੍ਰਾਥਨਾ ਸਭਾ ਦੇ ਪ੍ਰਬੰਧਕਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਮੀਨੂੰ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਦੇਸ਼-ਭਗਤੀ ਦਾ ਜਜ਼ਬਾ ਪੈਦਾ ਕਰਦਿਆਂ ਦੇਸ਼-ਭਗਤਾਂ ਵੱਲੋਂ ਪਾਏ ਹੋਏ ਪੂਰਨਿਆਂ ’ਤੇ ਚੱਲ ਕੇ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਪਦਮ, ਅਮਰਜੀਤ ਕੌਰ ਅਤੇ ਹੋਰ ਵੀ ਪ੍ਰਬੰਧਕ ਹਾਜ਼ਰ ਸਨ।

ਫੋਟੋ - http://v.duta.us/zbyI5wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/a2jtkQAA

📲 Get Gurdaspur News on Whatsapp 💬