[hoshiarpur] - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਭਲਕੇ

  |   Hoshiarpurnews

ਹੁਸ਼ਿਆਰਪੁਰ (ਜਸਵੀਰ)-ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਡਾਂਡੀਆਂ ਵੱਲੋਂ ਡੇਰਾ 108 ਸੰਤ ਬਾਬਾ ਹੀਰਾ ਦਾਸ ਜੀ ਮਹਾਰਾਜ ਨਾਂਗਿਆਂ ਦੇ ਡੇਰਾ ਸੱਚਖੰਡ ਡਾਂਡੀਆਂ ਦੇੇ ਡੇਰਾ ਸੰਚਾਲਕ ਸੰਤ ਬਾਬਾ ਜਸਵਿੰਦਰ ਸਿੰਘ ਜੀ ਖਜ਼ਾਨਚੀ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ (ਰਜਿ.) ਪੰਜਾਬ ਦੀ ਅਗਵਾਈ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਜਸਵਿੰਦਰ ਸਿੰਘ ਤੇ ਸਮੂਹ ਨਗਰ ਨਿਵਾਸੀਆਂ ਨੇ ਦੱਸਿਆ ਕਿ ਇਹ ਨਗਰ ਕੀਰਤਨ 16 ਫਰਵਰੀ ਨੂੰ ਸਵੇਰੇ 10 ਵਜੇ ਸੰਤ ਬਾਬਾ ਹੀਰਾ ਦਾਸ ਜੀ ਮਹਾਰਾਜ ਨਾਂਗਿਆਂ ਦੇ ਡੇਰਾ ਸੱਚਖੰਡ ਡਾਂਡੀਆਂ ਤੋਂ ਆਰੰਭ ਹੋਵੇਗਾ ਅਤੇ ਪਿੰਡ ਡਾਂਡੀਆਂ ਅਤੇ ਮਾਹਲਾਂ ਬਲਟੋਹੀਆਂ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਨਾਂਗਿਆਂ ਦੇ ਡੇਰਾ ਸੱਚ ਖੰਡ ਡਾਂਡੀਆਂ ਵਿਖੇ ਸੰਪੂਰਨ ਹੋਵੇਗਾ। ਇਸ ਨਗਰ ਕੀਰਤਨ ਵਿਚ ਪੰਜਾਬ ਦੇ ਮਸ਼ਹੂਰ ਰਾਗੀ, ਢਾਡੀ ਅਤੇ ਕੀਰਤਨੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗੁਰਬਖਸ਼ ਸਿੰਘ, ਸਮਾਜ ਸੇਵਕ ਪਰਮਜੀਤ ਸਿੰਘ, ਬਾਵਾ ਸਿੰਘ, ਜੋਗਿੰਦਰ ਸਿੰਘ, ਕੇਵਲ ਸਿੰਘ, ਸੰਦੀਪ ਸਿੰਘ, ਹਰਜੀਤ ਸਿੰਘ, ਅਸ਼ੋਕ ਕੁਮਾਰ ਅੰਮ੍ਰਿਤਸਰ, ਸੁਰਿੰਦਰ ਕੌਰ ਰਾਣੀ ਨਿਊਜ਼ੀਲੈਂਡ, ਦਰਸ਼ਨ ਕੌਰ, ਰਣਜੀਤ ਕੌਰ, ਪੰਚ ਪਰਮਜੀਤ ਕੌਰ, ਭੁਪਿੰਦਰ ਕੌਰ, ਕਰਨੈਲ ਸਿੰਘ, ਜਰਨੈਲ ਸਿੰਘ, ਦੇਸ ਰਾਜ, ਕਮਲੇਸ਼ ਕੌਰ, ਦਰਸ਼ਨ ਕੌਰ, ਰਾਜਵਿੰਦਰ ਕੌਰ, ਲਵਪ੍ਰੀਤ ਕੌਰ, ਜੋਤੀ ਆਦਿ ਹਾਜ਼ਰ ਸਨ।

ਫੋਟੋ - http://v.duta.us/JX475gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/bVuspwAA

📲 Get Hoshiarpur News on Whatsapp 💬