[jalandhar] - ਬਾਖੂਬੀ ਨਾਲ ਨਿਭਾਉਣਗੇ ਸੋਸ਼ਲ ਮੀਡੀਆ ਸੈੱਲ ਦੇ ਕੋਆਰਡੀਨੇਟਰ ਦੀ ਜ਼ਿੰਮੇਵਾਰੀ : ਜੌਲੀ ਅਟਵਾਲ

  |   Jalandharnews

ਜਲੰਧਰ (ਜ.ਬ.)-ਕੈਂਟ ਬੋਰਡ ਦੇ ਵਾਰਡ ਨੰ. 6 ਦੇ ਕੌਂਸਲਰ ਜੌਲੀ ਅਟਵਾਲ ਨੂੰ ਕੈਂਟ ਵਿਧਾਨ ਸਭਾ ਹਲਕੇ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੇ ਜਾਣ ਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣਗੇ। ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾ ਨੂੰ ਦੇਖਦੇ ਹੋਏ ਉਹ ਸੋਸ਼ਲ ਮੀਡੀਆ ਦੇ ਜ਼ਰੀਏ ਕੈਂਟ ਹਲਕੇ ਦੇ ਲੋਕਾਂ ਨੂੰ ਦੱਸਣਗੇ ਕਿ ਕੇਂਦਰ ਵਿਚ ਕਾਂਗਰਸ ਸਰਕਾਰ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਲਾਭ ਪਹੁੰਚੇਗਾ ਕਿਉਂਕਿ ਸੂਬੇ ਵਿਚ ਪਹਿਲਾਂ ਤੋਂ ਹੀ ਕਾਂਗਰਸ ਸਰਕਾਰ ਹੈ ਅਤੇ ਇਸ ਨਾਲ ਹੀ ਵਿਕਾਸ ਵਿਚ ਤੇਜ਼ੀ ਤਰੱਕੀ ਆਵੇਗੀ। ਜੌਲੀ ਨੇ ਕਿਹਾ ਕਿ ਉਹ ਸੋਸ਼ਲ ਮੀਡੀਆ ਦੇ ਜ਼ਰੀਏ ਭਾਜਪਾ ਦੀਆਂ ਨਾਕਾਮੀਆਂ ਨੂੰ ਵੀ ਲੋਕਾਂ ਦੇ ਸਾਹਮਣੇ ਲਿਆਉਣਗੇ।

ਫੋਟੋ - http://v.duta.us/bivWdgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/_vP47AAA

📲 Get Jalandhar News on Whatsapp 💬