[kapurthala-phagwara] - ਅਲੌਕਿਕ ਯਾਤਰਾ ਦਾ ਕਪੂਰਥਲਾ ਪਹੁੰਚਣ ’ਤੇ ਕੀਤਾ ਨਿੱਘਾ ਸਵਾਗਤ ਕੀਤਾ ਜਾਵੇਗਾ : ਜਥੇ. ਬੱਤਰਾ, ਡੋਗਰਾਂਵਾਲ

  |   Kapurthala-Phagwaranews

ਕਪੂਰਥਲਾ (ਗੁਰਵਿੰਦਰ ਕੌਰ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜਲੰਧਰ ਤੋਂ ਸੁਲਤਾਨਪੁਰ ਲੋਧੀ ਤਕ ਨਗਰ ਕੀਰਤਨ ਰੂਪੀ ਅਲੌਕਿਕ ਯਾਤਰਾ ਦਾ ਕਪੂਰਥਲਾ ਵਿਖੇ ਪਹੁੰਚਣ ’ਤੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਥੇ. ਜਸਵਿੰਦਰ ਸਿੰਘ ਬੱਤਰਾ, ਜਥੇ. ਜਰਨੈਲ ਸਿੰਘ ਡੋਗਰਾਂਵਾਲ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਸਪਾਲ ਸਿੰਘ ਖੁਰਾਣਾ, ਮਨਮੋਹਨ ਸਿੰਘ, ਸੁਖਵਿੰਦਰ ਮੋਹਨ ਸਿੰਘ ਤੇ ਗੁਰਪ੍ਰੀਤ ਸਿੰਘ ਸੋਨਾ ਨੇ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਨੌਜਵਾਨ ਪੀਡ਼੍ਹੀ ਨੂੰ ਧਾਰਮਿਕ ਗੁਣਾਂ ਦੇ ਧਾਰਨੀ ਹੋਣਾ ਅਜੋਕੇ ਸਮੇਂ ਦੀ ਮੁੱਖ ਲੋਡ਼ ਹੈ ਤੇ ਅਜਿਹੇ ਸਾਰਥਿਕ ਉਪਰਾਲਿਆਂ ਤੋਂ ਹੀ ਅਸੀਂ ਆਪਣੇ ਇਤਿਹਾਸਕ ਵਿਰਸੇ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਾਂ। ਇਸ ਮੌਕੇ ਇੰਚਾਰਜ ਕਮਲਜੀਤ ਸਿੰਘ ਉੱਚਾ, ਬਲਵਿੰਦਰ ਸਿੰਘ, ਲਖਵੀਰ ਸਿੰਘ ਸਾਹੀ ਨੇ ਦਸਿਆ ਕਿ ਇਹ ਯਾਤਰਾ ਗੁਰਮੁੱਖ ਸੇਵਕ ਦਲ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਤੋਂ 24 ਫਰਵਰੀ ਐਤਵਾਰ ਸਵੇਰੇ ਆਰੰਭ ਹੋਵੇਗੀ ਜੋਕਿ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਸ਼ਾਮ ਨੂੰ ਪਹੁੰਚੇਗੀ। ਨਗਰ ਕੀਰਤਨ ਰੂਪੀ ਯਾਤਰਾ ਦਾ ਦੁਪਹਿਰ 2 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਫੁੱਲਾਂ ਦੀ ਵਰਖਾ ਕਰਕੇ ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾ ਕੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਪ੍ਰੀਤਪਾਲ ਸਿੰਘ ਸੋਨੂੰ, ਲਖਵਿੰਦਰ ਸਿੰਘ, ਸਵਰਨ ਸਿੰਘ, ਗਗਨਦੀਪ ਸਿੰਘ, ਜੋਧ ਸਿੰਘ, ਜਸਬੀਰ ਸਿੰਘ ਰਾਣਾ, ਵਰਿਆਮ ਸਿੰਘ ਕਪੂਰ, ਦਵਿੰਦਰ ਸਿੰਘ ਦੇਵ, ਆਗਿਆਪਾਲ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਮਨਪ੍ਰੀਤ ਸਿੰਘ, ਪਰਮਿੰਦਰ ਸਿੰਘ ਹੈਪੀ, ਹਰਪ੍ਰੀਤ ਸਿੰਘ, ਰਛਪਾਲ ਸਿੰਘ, ਸੁਰਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਜਸਪ੍ਰੀਤ ਸਿੰਘ, ਹਰਵੰਤ ਸਿੰਘ ਸਚਦੇਵਾ, ਦਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਫੋਟੋ - http://v.duta.us/tQGxVgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/JQWuMQAA

📲 Get Kapurthala-Phagwara News on Whatsapp 💬