[kapurthala-phagwara] - ਕੈਰੀਅਰ ਗਾਈਡੈਂਸ ਸੈਮੀਨਾਰ ਲਾਇਆ

  |   Kapurthala-Phagwaranews

ਕਪੂਰਥਲਾ (ਗੁਰਵਿੰਦਰ ਕੌਰ, ਜ. ਬ.)-ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਅੱਜ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠਡ਼ਾ (ਕਪੂਰਥਲਾ) ਵਿਖੇ ਇਕ ਕੈਰੀਅਰ ਗਾਈਡੈਂਸ ਸੈਮੀਨਾਰ ਲਾਇਆ ਗਿਆ, ਜਿਸ ਵਿਚ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਕਪੂਰਥਲਾ ਨੀਲਮ ਮਹੇ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉਨ੍ਹਾਂ ਬਿਊਰੋ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਜਿਵੇਂ ਕਿ ਗਾਈਡੈਂਸ ਕਾਊਂਸਲਿੰਗ, ਰਜਿਸਟ੍ਰੇਸ਼ਨ, ਫਾਰਨ ਪਲੇਸਮੈਂਟ, ਸਟੱਡੀ ਵੀਜ਼ਾ ਅਤੇ ਰੋਜ਼ਗਾਰ ਮੇਲਿਆਂ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ ਪਲਾਨਿੰਗ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਅਨੁਭਵ ਐਜੂਵਿਸਟਾ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ‘ਡਿਜੀਟਲ ਇੰਡੀਆ’ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ, ਅਨੁਭਵ ਐਜੂਵਿਸਟਾ ਦੇ ਐੱਮ. ਡੀ. ਮੰਜੂ ਜੈਡਕਾ, ਕਾਮਰਸ ਵਿਭਾਗ ਦੇ ਮੁਖੀ ਪਰਮਜੀਤ ਕੌਰ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਸਨ।

ਫੋਟੋ - http://v.duta.us/ISm5HQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/PB6fcAAA

📲 Get Kapurthala-Phagwara News on Whatsapp 💬