[kapurthala-phagwara] - ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

  |   Kapurthala-Phagwaranews

ਕਪੂਰਥਲਾ (ਸੋਢੀ)-ਪੂਰੀ ਮਾਨਵਤਾ ਦੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਤੇ ਬਾਬਾ ਸੁਖਦੇਵ ਸਿੰਘ ਭੁੱਚੋ ਸਾਹਿਬ ਵਾਲਿਆਂ ਵਲੋਂ ਮਹੀਨਾਵਾਰ ਰੈਣ ਸਬਾਈ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਬੀਤੀ ਰਾਤ ਭਾਈ ਮਰਦਾਨਾ ਜੀ ਦੀਵਾਨ ਹਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮੇਂ ਦੂਰ-ਦੁਰਾਡੇ ਦੀਆਂ ਸੰਗਤਾਂ ਰਾਤ 9 ਵਜੇ ਤੋਂ ਅੰਮ੍ਰਿਤ ਵੇਲੇ ਤਕ ਦੀਵਾਨ ਹਾਲ ’ਚ ਬੈਠ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਸੁਣੀਆਂ। ਇਸ ਮੌਕੇ ਬਾਬਾ ਸੁਖਦੇਵ ਸਿੰਘ ਭੁੱਚੋ ਸਾਹਿਬ ਵਾਲੇ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ ਬੇਰ ਸਾਹਿਬ, ਭਾਈ ਗੁਰਦੀਪ ਸਿੰਘ ਅਬੋਹਰ, ਭਾਈ ਗੁਰਮੁੱਖ ਸਿੰਘ ਫਗਵਾਡ਼ਾ, ਬਾਬਾ ਬਲਵਿੰਦਰ ਸਿੰਘ ਕੁਰਾਲੀ, ਬਾਬਾ ਰਮਨ ਸਿੰਘ ਅੰਮ੍ਰਿਤਸਰ, ਭਾਈ ਹਰਜਿੰਦਰ ਸਿੰਘ ਜਲੰਧਰ, ਭਾਈ ਸੁਖਵਿੰਦਰ ਸਿੰਘ ਗੋਗਾ ਮਾਤਾ ਕੌਲਾਂ ਜੀ ਅੰਮ੍ਰਿਤਸਰ, ਭਾਈ ਸੁਖਪ੍ਰੀਤ ਸਿੰਘ ਖਾਲਸਾ, ਡਾ. ਸੁਰਜੀਤ ਸਿੰਘ ਤੋਂ ਇਲਾਵਾ ਬਾਬਾ ਵਧਾਵਾ ਸਿੰਘ ਸਕੂਲ ਚੱਬਾ ਦੇ ਬੱਚਿਆਂ ਵੱਲੋਂ ਕਵੀਸ਼ਰੀ, ਬਾਬਾ ਵਧਾਵਾ ਸਿੰਘ ਪਿੰਡ ਸੇਮਾਂ, ਫਤਿਹਗਡ਼੍ਹ ਪੰਜਤੂਰ ਤੋਂ ਬੱਚਿਆਂ ਆਦਿ ਨੇ ਪੂਰੀ ਰਾਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਇਨ ਕੀਤਾ। ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਰ ਮਹੀਨੇ ਦੀ 13 ਤਾਰੀਖ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤਰੀ ਰੈਣ ਸਬਾਈ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਮਹਾ-ਪੁਰਸ਼ਾਂ ਤੇ ਹੋਰ ਰਾਗੀ ਜਥਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਮੌਕੇ ਮੈਨੇਜਰ ਭਾਈ ਜਰਨੈਲ ਸਿੰਘ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਭਾਈ ਕਸ਼ਮੀਰ ਸਿੰਘ ਗ੍ਰੰਥੀ, ਸੰਪੂਰਨ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ ਰੀਡਰ, ਬੀਬੀ ਦਵਿੰਦਰ ਕੌਰ ਖਾਲਸਾ, ਬੀਬੀ ਦਲਜੀਤ ਕੌਰ, ਬਲਦੇਵ ਸਿੰਘ ਵਿਰਦੀ, ਭਾਈ ਚਰਨਜੀਤ ਸਿੰਘ ਆਦਿ ਹੋਰਨਾਂ ਸ਼ਿਰਕਤ ਕੀਤੀ।

ਫੋਟੋ - http://v.duta.us/AqbviAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Sxmv5gAA

📲 Get Kapurthala-Phagwara News on Whatsapp 💬