[kapurthala-phagwara] - ਪੰਜਾਬ ’ਚ ਲੜਕੀਆਂ ਦਾ ਸੁਰੱਖਿਤ ਨਾ ਹੋਣਾ ਸਰਕਾਰ ਲਈ ਸ਼ਰਮ ਵਾਲੀ ਗੱਲ : ਦੂਲੋਵਾਲ

  |   Kapurthala-Phagwaranews

ਕਪੂਰਥਲਾ (ਸੋਢੀ)-ਲੋਕ ਇਨਸਾਫ ਪਾਰਟੀ ਦੇ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨੇ ਲੁਧਿਆਣਾ ਤੇ ਅੰਮ੍ਰਿਤਸਰ ’ਚ ਹੋਏ ਗੈਂਗਰੇਪ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਕਾਨੂੰਨ ਦੀ ਸਥਿਤੀ ਵਿਗਡ਼ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਪੁਲਸ ਆਪ ਮੁਹਾਰੇ ਕੰਮ ਕਰ ਰਹੀ ਹੈ ਅਤੇ ਵਿਧਾਇਕਾਂ ਵੱਲੋਂ ਪੁਲਸ ਅਫਸਰਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਇਨ੍ਵਾਂ ਮਾਮਲਿਆਂ ’ਚ ਸਰਕਾਰਾਂ, ਪੁਲਸ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਦੱਸਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਅਜਿਹਾ ਹੋਣਾ ਬੇਹੱਦ ਸ਼ਰਮਨਾਕ ਹੈ ਅਤੇ ਕਿਤੇ ਨਾ ਕਿਤੇ ਸਰਕਾਰਾਂ, ਪੁਲਸ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਲੜਕੀਆਂ ਦਾ ਸੁਰੱਖਿਤ ਨਾ ਹੋਣਾ ਸਰਕਾਰ ਲਈ ਬੇਹੱਦ ਸ਼ਰਮ ਵਾਲੀ ਗੱਲ ਹੈ । ਦੂਲੋਵਾਲ ਤੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਾਡਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੀ ਲੁਧਿਆਣੇ ਵਰਗੀ ਘਟਨਾ ਸਾਡੇ ਪੰਜਾਬ ’ਚ ਵਾਪਰਦੀ ਹੈ ਤਾਂ ਬਹੁਤ ਦੁੱਖ ਹੁੰਦਾ ਹੈ। ਸਾਡਾ ਪੰਜਾਬ ਅੱਜ ਯੂ. ਪੀ., ਬਿਹਾਰ ਬਣਦਾ ਜਾ ਰਿਹਾ ਹੈ ਤੇ ਸਾਡੀਆਂ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਇਸ ਮੌਕੇ ਜੰਗ ਬਹਾਦਰ ਸਿੰਘ, ਅਮਨਦੀਪ ਸਹੋਤਾ, ਵਿਜੇ ਕੁਮਾਰ, ਨਾਨੂੰ ਸੰਤ, ਗੁਰਚਰਨ ਸਿੰਘ, ਕੁਲਵੰਤ ਸਿੰਘ ਨੂਰੋਵਾਲ ਤੇ ਬਲਜੀਤ ਸਿੰਘ ਵੀ ਮੌਜੂਦ ਸਨ।

ਫੋਟੋ - http://v.duta.us/ACZd9gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/26aydwAA

📲 Get Kapurthala-Phagwara News on Whatsapp 💬