[kapurthala-phagwara] - ਪੰਜਾਬ 'ਚ 5 ਲੱਖ ਤੋਂ ਵੱਧ ਨੌਜਵਾਨਾਂ ਨੂੰ ਹੁਣ ਤੱਕ ਮਿਲੀਆਂ ਨੌਕਰੀਆਂ : ਚੰਨੀ

  |   Kapurthala-Phagwaranews

ਕਪੂਰਥਲਾ (ਜ. ਬ.)— ਪੰਜਾਬ ਸਰਕਾਰ ਆਪਣੇ ਵਾਅਦੇ ਉਪਰ ਪੂਰੀ ਤਰ੍ਹਾਂ ਨਾਲ ਵਜਿਦ ਹੈ ਅਤੇ ਅਸੀਂ ਇਹ ਅੰਕੜਾ ਦੱਸਦੇ ਹੋਏ ਮਾਣ ਮਹਿਸੂਸ ਕਰਦੇ ਹੈ ਕਿ ਹੁਣ ਤੱਕ 5 ਲੱਖ 35 ਹਜ਼ਾਰ ਨੌਕਰੀਆਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਵੱਡੀ ਗੱਲ ਇਹ ਵੀ ਹੈ ਕਿ ਇਨ੍ਹਾਂ 'ਚੋਂ ਹਜ਼ਾਰਾਂ ਸਰਕਾਰੀ ਨੌਕਰੀਆਂ ਵੀ ਮੁਹੱਈਆਂ ਕਾਰਵਾਈਆਂ ਗਈਆਂ ਨੇ। 630 ਕਰੋੜ ਤੋਂ ਵੀ ਵੱਧ ਦਾ ਨਿਵੇਸ਼ ਹੁਣ ਤਕ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਹੈ ਅਤੇ ਇਸ ਤੋਂ ਵੀ ਵੱਧ ਦਾ ਟੀਚਾ ਨਿਧਾਰਿਤ ਕੀਤਾ ਹੋਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਯੋਜਿਤ ਚੌਥੇ ਰਾਜ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਇਸ ਗੇੜ 'ਚ 10 ਜਗ੍ਹਾ ਉਪਰ 75 ਮੈਗਾ ਜੌਬ ਮੇਲੇ ਲਗਾਉਣ ਜਾ ਰਹੀ ਹੈ।...

ਫੋਟੋ - http://v.duta.us/ajB5uAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/NJxtywAA

📲 Get Kapurthala-Phagwara News on Whatsapp 💬