[kapurthala-phagwara] - ‘550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਈ ਜਾ ਰਹੀ ਪੈਦਲ ਯਾਤਰਾ ਦੀਆਂ ਤਿਆਰੀਆਂ ਮੁਕੰਮਲ’

  |   Kapurthala-Phagwaranews

ਕਪੂਰਥਲਾ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵਲੋਂ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤਕ 16 ਫਰਵਰੀ ਨੂੰ ਆਰੰਭ ਕੀਤੀ ਜਾ ਰਹੀ ਦੋ ਰੋਜ਼ਾ ਪੈਦਲ ਸ਼ਬਦ ਕੀਰਤਨ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਅੱਜ ਗੁਰੂ ਨਾਨਕ ਸੇਵਕ ਜਥੇ ਦੀ ਇਕ ਮੀਟਿੰਗ ਹੋਈ, ਜਿਸ ’ਚ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਲਤਾਨਪੁਰ ਲੋਧੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਪੈਦਲ ਯਾਤਰਾ ’ਚ ਸ਼ਾਮਲ ਹੋ ਕੇ ਸੰਗਤਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਵਲੋਂ ਜੰਡਿਆਲਾ ਗੁਰੂ ਤੇ ਆਦਿ ਹੋਰਨਾਂ ਥਾਵਾਂ ’ਤੇ ਯਾਤਰਾ ’ਚ ਸ਼ਾਮਲ ਸੰਗਤਾਂ ਲਈ ਗੁਰੂ ਕੇ ਲੰਗਰ ਦਾ ਪ੍ਰਬੰਧ ਕਰਨ ਲਈ ਰਸਤੇ ’ਚ ਪੈਂਦੀਆਂ ਧਾਰਮਿਕ ਜਥੇਬੰਦੀਆਂ ਨੂੰ ਪ੍ਰੇਰਨਾ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਸੇਵਕ ਜਥੇ ਦੇ ਮੁੱਖ ਸੇਵਾਦਾਰ ਡਾਕਟਰ ਨਿਰਵੈਲ ਸਿੰਘ ਧਾਲੀਵਾਲ ਤੇ ਸੁਰਿੰਦਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਪੈਦਲ ਯਾਤਰਾ 16 ਫਰਵਰੀ ਦੀ ਸਵੇਰੇ 7 ਵਜੇ ਆਰੰਭ ਹੋਵੇਗੀ ਤੇ ਤਲਵੰਡੀ ਪੁਲ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੰਗੂਪੁਰ, ਮੁੰਡੀ ਮੋਡ਼, ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਖਡੂਰ ਸਾਹਿਬ ਨੇਡ਼ੇ ਪੁੱਜ ਕੇ ਰਾਤ ਦਾ ਵਿਸ਼ਰਾਮ ਕਰੇਗੀ। 17 ਫਰਵਰੀ ਨੂੰ ਸਵੇਰੇ 4 ਵਜੇ ਪਿੰਡ ਨਾਗੋਕੇ, ਜੰਡਿਆਲਾ ਗੁਰੂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਪੁੱਜੇਗੀ ਤੇ ਦਰਸ਼ਨ ਇਸ਼ਨਾਨ ਕਰਨ ਉਪਰੰਤ ਰਾਤ ਨੂੰ ਵਾਪਸੀ ਵਿਸ਼ੇਸ਼ ਬੱਸਾਂ ਰਾਹੀਂ ਹੋਵੇਗੀ। ਇਸ ਮੌਕੇ ਮੈਨੇਜਰ ਭਾਈ ਜਰਨੈਲ ਸਿੰਘ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ, ਸ੍ਰੀ ਨਿਰਵੈਰ ਖਾਲਸਾ ਕੀਰਤਨੀ ਜਥੇ ਦੇ ਮੁਖੀ ਭਾਈ ਸਰਬਜੀਤ ਸਿੰਘ ਬੱਬੂ, ਭਾਈ ਦਿਲਬਾਗ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਅੰਤਰਯਾਮਤਾ ਸਾਹਿਬ, ਚਰਨਜੀਤ ਸਿੰਘ, ਸੂਰਤ ਸਿੰਘ ਮਿਰਜਾਪੁਰ ਮੀਤ ਪ੍ਰਧਾਨ, ਲਖਵਿੰਦਰ ਸਿੰਘ, ਪੂਰਨ ਸਿੰਘ, ਸੁਰਿੰਦਰਪਾਲ ਸਿੰਘ ਨੰਬਰਦਾਰ ਹੈਬਤਪੁਰ, ਜੋਗਿੰਦਰ ਸਿੰਘ ਚੱਕਾਂ, ਬਿੰਦਰ ਸਿੰਘ, ਬੂਟਾ ਸਿੰਘ, ਮਹਿੰਦਰ ਸਿੰਘ, ਹਰਦਿਆਲ ਸਿੰਘ, ਕਰਮਜੀਤ ਸਿੰਘ, ਵਿਕਰਮਜੀਤ ਸਿੰਘ, ਇੰਦਰਜੀਤ ਸਿੰਘ, ਸਿਮਰਨ ਸਿੰਘ, ਰੀਡਰ ਜਸਵੀਰ ਸਿੰਘ, ਭਾਈ ਲਖਵਿੰਦਰ ਸਿੰਘ ਗ੍ਰੰਥੀ, ਦਵਿੰਦਰ ਸਿੰਘ, ਅਮਰ ਸਿੰਘ, ਦੀਪਕ ਕੁਮਾਰ, ਹਰਜਿੰਦਰ ਸਿੰਘ, ਮਨਜੀਤ ਸਿੰਘ ਆਦਿ ਨੇ ਸ਼ਿਰਕਤ ਕੀਤੀ ।

ਫੋਟੋ - http://v.duta.us/aM9kXQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/0hD-XAAA

📲 Get Kapurthala-Phagwara News on Whatsapp 💬