[ludhiana-khanna] - ਕੈਪਟਨ ਅਮਰਿੰਦਰ ਸਿੰਘ ਅੱਤਿਆਚਾਰੀ ਰਾਜਾ : ਗਾਂਧੀ

  |   Ludhiana-Khannanews

ਨਾਭਾ (ਜੈਨ) : ਕੌਮਾਂਤਰੀ ਡਰੱਗ ਸਮਗਲਿੰਗ ਮਾਮਲੇ 'ਚ ਪੰਜਾਬ ਪੁਲਸ ਦੇ ਬਰਖਾਸਤ ਡੀ. ਐੱਸ. ਪੀ. ਜਗਦੀਸ਼ ਭੋਲਾ ਨੂੰ ਅਦਾਲਤ ਵਲੋਂ ਸਖਤ ਸਜ਼ਾ ਸੁਣਾਏ ਜਾਣ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਮੰਗ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਹੋਰ ਸਿਆਸੀ ਆਗੂਆਂ/ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਗਾਂਧੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਕੈਪਟਨ ਨੂੰ ਅਤਿਆਚਾਰੀ ਰਾਜਾ ਦਾ ਖਿਤਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕਾਂ ਤੇ ਮਹਿਲਾ ਅਧਿਆਪਕਾਂ 'ਤੇ ਕੀਤਾ ਗਿਆ ਪੁਲਸ ਤਸ਼ੱਦਦ ਲੋਕਤੰਤਰ ਦਾ ਜਨਾਜ਼ਾ ਹੈ। ਗਾਂਧੀ ਨ ੇਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਇਕੋ ਥੈਲੀ ਦੇ ਚੱਟੇ ਵੱਟੇ ਹਨ ਜੋ ਲੰਬਾ ਅਰਸਾ ਫਰੈਂਡਲੀ ਮੈਚ ਖੇਡ ਕੇ ਪੰਜਾਬ ਵਾਸੀਆਂ ਨੂੰ ਸਿਰਫ ਗੁੰਮਰਾਹ ਕਰ ਰਹੇ ਹਨ।...

ਫੋਟੋ - http://v.duta.us/b3IN4wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/zW1o9AAA

📲 Get Ludhiana-Khanna News on Whatsapp 💬