[moga] - ਮੋਦੀ ਸਰਕਾਰ ਆਰਥਕ ਸਹਾਇਤਾ ਦੇ ਨਾਂ ’ਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ : ਬੁੱਟਰ

  |   Moganews

ਮੋਗਾ (ਬੱਬੀ)-ਮੋਦੀ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜੋ ਚਾਲਾਂ ਚੱਲ ਰਹੀ ਹੈ ਉਸ ਨੂੰ ਬੂਰ ਨਹੀਂ ਪੈਣ ਵਾਲਾ, ਕਿਉਂਕਿ ਪੰਜਾਬ ਦੇ ਕਿਸਾਨ ਮੋਦੀ ਸਰਕਾਰ ਦੀ ਨੀਅਤ ਪ੍ਰਤੀ ਸਭ ਕੁਝ ਚੰਗੀ ਤਰ੍ਹਾਂ ਨਾਲ ਜਾਣਦੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨਾਹਰ ਸਿੰਘ ਬੁੱਟਰ ਨੇ ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਰਿਕਾਰਡ ਤੋਡ਼ ਵਾਧਾ ਕਰਨ ਵਾਲੀ ਕੇਂਦਰ ਦੀ ਮੋਦੀ ਸਰਕਾਰ ਮਾਮੂਲੀ ਪੈਸਿਆਂ ਦੀ ਕਟੌਤੀ ਕਰ ਕੇ ਲੋਕਾਂ ਨਾਲ ਕੋਝਾ ਮਜ਼ਾਕ ਕਰਦੀ ਰਹੀ ਹੈ ਤੇ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਉਸ ਦੀ ਭਾਈਵਾਲ ਪਾਰਟੀ ਅਕਾਲੀ ਦਲ ਵੀ ਕਦੇ ਨਹੀਂ ਬੋਲੀ, ਹੁਣ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਆਰਥਕ ਸਹਾਇਤਾ ਦੇ ਨਾਂ ’ਤੇ 6000 ਰੁਪਏ ਪ੍ਰਤੀ ਸਾਲ ਦੇਣ ਦਾ ਜੋ ਵਾਅਦਾ ਕੀਤਾ ਹੈ ਉਹ ਵੀ ਕਿਸਾਨਾਂ ਨਾਲ ਸਿਰਫ ਕੋਝਾ ਮਜ਼ਾਕ ਹੈ, ਕਿਉਂਕਿ ਇਹ ਸਹਾਇਤਾ 300 ਰੁਪਏ ਦਿਹਾਡ਼ੀ ਵੀ ਨਹੀ ਬਣਦੀ ਜਦੋਂ ਕਿ ਦੇਸ਼ ਵਿਚ ਕਿਸਾਨਾਂ ਨੂੰ ਅੰਨਦਾਤਾ ਕਿਹਾ ਜਾਂਦਾ ਹੈ ਤੇ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਇਥੋਂ ਦੇ ਕਿਸਾਨਾਂ ਦੀ ਆਰਥਕ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਸੱਤਾ ’ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕਰਨ ਵਾਲੀ ਮੋਦੀ ਸਰਕਾਰ ਦਾ ਇਹ ਫੈਸਲਾ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਇਕ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਦੀ ਨੀਅਤ ਬਿਲਕੁਲ ਸਾਫ ਹੈ ਤਾਂ ਉਹ ਸਵਾਮੀਨਾਥਨ ਰਿਪੋਰਟ ਨੂੰ ਤਰੁੰਤ ਲਾਗੂ ਕਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੀਆਂ ਨੀਤੀਆਂ ਲੋਕ ਵਿਰੋਧੀ ਹਨ ਜਿਸ ਦਾ ਆਉਣ ਵਾਲੀਆਂ ਲੋਕ ਸਭਾ ਚੋਣਾ ’ਚ ਲੋਕ ਜਵਾਬ ਜ਼ਰੂਰ ਦੇਣਗੇ। ਇਸ ਸਮੇ ਕਾਂਗਰਸ ਕਮੇਟੀ ਬਲਾਕ ਅਜੀਤਵਾਲ ਦੇ ਪ੍ਰਧਾਨ ਹਰਬੰਸ ਸਿੰਘ ਭੋਲਾ ਪ੍ਰਧਾਨ, ਹਰੀ ਸਿੰਘ ਪੰਚ, ਲਾਭ ਸਿੰਘ ਪੰਚ, ਗੁਰਜੰਟ ਸਿੰਘ, ਬਲਦੇਵ ਕ੍ਰਿਸ਼ਨ, ਗੁਰਮੇਲ ਸਿੰਘ ਮੱਦੀ, ਬਿੱਕਰ ਸਿੰਘ, ਬਲਵੰਤ ਸਿੰਘ, ਸੋਨੀ ਤੇ ਸੱਜਣ ਸਿੰਘ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।

ਫੋਟੋ - http://v.duta.us/Wn25XQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/e8PFNAAA

📲 Get Moga News on Whatsapp 💬