[moga] - ਮੁਫਤ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਲਾਇਆ

  |   Moganews

ਮੋਗਾ (ਬਿੰਦਾ)- ਡੀ.ਐੱਮ ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਪ੍ਰਿੰਸੀਪਲ ਡਾ. ਐੱਮ.ਐੱਲ ਜੈਦਕਾ ਦੀ ਅਗਵਾਈ ਹੇਠ ਲਾਇਆ ਗਿਆ। ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਰਾਜੇਸ਼ ਸ਼ਰਮਾ ਅਤੇ ਐਡਵੋਕੇਟ ਸ਼ਿਵ ਸ਼ਰਮਾ ਅਤੇ ਨਛੱਤਰ ਸਿੰਘ ਪੈਰਾ ਲੀਗਲ ਵਲੰਟੀਅਰ ਸ਼ਾਮਲ ਹੋਏ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਰਾਜੇਸ਼ ਸ਼ਰਮਾ ਵਲੋਂ ਲੀਗਲ ਸਰਵਿਸ ਆਥਰਟੀ ਵਲੋਂ ਦਿੱਤੀਆਂ ਜਾ ਰਹੀਆਂ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਮੈਡੀਟੇਸ਼ਨ ਸੈਂਟਰ, ਸਥਾਈ ਲੋਕ ਅਦਾਲਤਾਂ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ’ਚ ਮੱਲਾਂ ਮਾਰਕੇ ਆਪਣੇ ਮਾਪਿਆਂ ਦਾ ਨਾਂ ਰੋਸ਼ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿਸੀਪਲ ਡਾ.ਐੱਮ.ਐੱਲ ਜੈਦਕਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸੀ।

ਫੋਟੋ - http://v.duta.us/NWDsmwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/DMT1ogAA

📲 Get Moga News on Whatsapp 💬