[moga] - ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਬਣਾਏ ਜਾਣ ’ਤੇ ਕੀਤਾ ਉਦਘਾਟਨ

  |   Moganews

ਮੋਗਾ (ਸਤੀਸ਼)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸੂਬੇ ’ਚ ਵਿਸ਼ੇਸ਼ ਤੌਰ ’ਤੇ ਬਣਾਏ ਜਾ ਰਹੇ ਸਮਾਰਟ ਸਕੂਲਾਂ ਦੀ ਯੋਜਨਾ ਅਧੀਨ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸਾਂ ਅਧੀਨ ਇਲਾਕੇ ਦੀ ਨਾਮਵਰ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਲਾ ਨੂੰ ਸਮਾਰਟ ਸਕੂਲ ਬਣਾਏ ਜਾਣ ’ਤੇ ਵਿਧਾਇਕ ਸੁਖਜੀਤ ਸਿੰਘ ਲੋਹਗਡ਼੍ਹ ਵਲੋਂ ਸੰਸਥਾ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਮੌਕੇ ਉਨ੍ਹਾਂ ਨੇ ਸਰਕਾਰ ਦੀ ਸਮਾਰਟ ਸਕੂਲ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਸਿੱਖਿਆ ਸਮੇਂ ਦੇ ਹਾਣ ਦੀ ਬਣੇਗੀ ਤੇ ਬੱਚਿਆਂ ਨੂੰ ਮਿਆਰੀ ਵਿੱਦਿਆ ਲਈ ਕੋਈ ਖਰਚ ਨਹੀਂ ਕਰਨਾ ਪਵੇਗਾ। ਸਕੂਲ ਨਿਰੀਖਣ ਕਰਦਿਆਂ ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਲਈ ਸਕੂਲ ਪ੍ਰਬੰਧਕ ਤੇ ਸਟਾਫ ਦੀ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਸਕੂਲ ਪ੍ਰਤੀ ਹੋਰ ਸਹਿਯੋਗ ਲਈ ਅੱਗੇ ਆਉਣ ਲਈ ਅਪੀਲ ਕੀਤੀ। ਉਨ੍ਹਾਂ ਸਕੂਲ ਵਿਕਾਸ ਕਮੇਟੀ ਤੇ ਪ੍ਰਿੰਸੀਪਲ ਵਿਨੋਦ ਸ਼ਰਮਾ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸਕੂਲ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੀ ਮੰਗ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਸਮਾਰੋਹ ’ਚ ਸਰਪੰਚ ਗੁਰਨਿਸ਼ਾਨ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਪੀ.ਟੀ.ਏ. ਕਮੇਟੀ ਸਕੂਲ, ਸਕੂਲ ਵਿਕਾਸ ਕਮੇਟੀ, ਗ੍ਰਾਮ ਪੰਚਾਇਤ ਦੇ ਮੈਂਬਰ ਸਾਹਿਬਾਨ ਤੇ ਹੋਰ ਪਤਵੰਤੇ ਸੱਜਣਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਅੰਤ ਵਿਚ ਪ੍ਰਿੰਸੀਪਲ ਵਿਨੋਦ ਸ਼ਰਮਾ ਵਲੋਂ ਵਿਧਾਇਕ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

ਫੋਟੋ - http://v.duta.us/PetS1wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/G-P0_AAA

📲 Get Moga News on Whatsapp 💬