[patiala] - ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 178 ਡੇਅਰੀ ਯੂਨਿਟਾਂ ਲਈ ਕਰੀਬ 6.32 ਕਰੋਡ਼ ਦੇ ਕਰਜ਼ੇ ਦਿੱਤੇ

  |   Patialanews

ਫਤਿਹਗੜ੍ਹ ਸਾਹਿਬ (ਜਗਦੇਵ, ਬਖਸ਼ੀ)-ਡੇਅਰੀ ਵਿਕਾਸ ਵਿਭਾਗ ਵੱਲੋਂ ਘਰ-ਘਰ ਰੋਜ਼ਗਾਰ ਸਕੀਮ ਅਧੀਨ 178 ਡੇਅਰੀ ਯੂਨਿਟ ਸਥਾਪਤ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਕਰੀਬ 06 ਕਰੋਡ਼ 32 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਤਾਂ ਜੋ ਵੱਧ ਤੋਂ ਵੱਧ ਪੇਂਡੂ ਬੇਰੁਜ਼ਗਾਰ ਨੌਜਵਾਨ ਆਪਣੇ ਪੈਰਾਂ ’ਤੇ ਖਡ਼੍ਹੇ ਹੋ ਸਕਣ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਆਈ. ਏ. ਐੱਸ. ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੱਛੀ ਪਾਲਣ ਦੇ ਧੰਦੇ ’ਚ ਬਹੁਤ ਸੰਭਾਵਨਾਵਾਂ ਹਨ ਇਸ ਲਈ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਧੰਦੇ ਨੂੰ ਅਪਣਾਉਣ ਲਈ ਉਤਸ਼ਾਹਤ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕ ਆਪਣੀ ਆਰਥਿਕਤਾ ’ਚ ਮਜ਼ਬੂਤੀ ਲਿਆ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵੱਲੋਂ 153 ਕਿਸਾਨਾਂ ਨੂੰ 2 ਹਫਤੇ ਦੇ ਡੇਅਰੀ ਸਿਖਲਾਈ ਕੈਂਪ ਦੌਰਾਨ ਡੇਅਰੀ ਦੇ ਧੰਦੇ ਦੀ ਸਿਖਲਾਈ ਦਿੱਤੀ ਗਈ ਤੇ 7 ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਦੌਰਾਨ 660 ਦੁੱਧ ਉਤਪਾਦਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ 29 ਵਿਅਕਤੀਆਂ ਨੂੰ ਡੇਅਰੀ ਉੱਦਮ ਸਿਖਲਾਈ ਦਾ ਕੋਰਸ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ’ਚ ਕੈਂਪ ਲਗਾ ਕੇ ਦੁੱਧ ਦੇ 991 ਸੈਂਪਲ ਵਿਭਾਗੀ ਮੋਬਾਇਲ ਲੈਬ ਰਾਹੀਂ ਚੈੱਕ ਕੀਤੇ ਗਏ, ਜਿਨ੍ਹਾਂ ’ਚੋਂ 608 ਸੈਂਪਲ ਮਿਆਰ ਅਨੁਸਾਰ ਸਹੀ ਪਾਏ ਗਏ ਜਦੋਂ ਕਿ 383 ਸੈਂਪਲਾਂ ’ਚ ਪਾਣੀ ਦੀ ਮਿਲਾਵਟ ਪਾਈ ਗਈ। ਇਸ ਤੋਂ ਇਲਾਵਾ ਕਿਸੇ ਵੀ ਸੈਂਪਲ ’ਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਿਹੇ ਕੈਂਪ ਲਗਾਤਾਰ ਲਗਾਏ ਜਾਣ ਤਾਂ ਜੋ ਦੁੱਧ ਖਪਤਕਾਰਾਂ ਨੂੰ ਸ਼ੁੱਧ ਦੁੱਧ ਮਿਲ ਸਕੇ ਤੇ ਮਿਲਾਵਟਖੋਰੀ ਨੂੰ ਨੱਥ ਪਾਈ ਜਾ ਸਕੇ। ਮੀਟਿੰਗ ’ਚ ਐੱਸ. ਡੀ. ਐੱਮ. ਫ਼ਤਿਹਗਡ਼ ਸਾਹਿਬ ਡਾ. ਸੰਜੀਵ ਕੁਮਾਰ, ਐੱਸ. ਡੀ. ਐੱਮ. ਅਮਲੋਹ ਆਨੰਦ ਸਾਗਰ ਸ਼ਰਮਾ, ਐੱਸ. ਡੀ. ਐੱਮ. ਖਮਾਣੋਂ ਪਰਮਜੀਤ ਸਿੰਘ, ਐੱਸ. ਡੀ. ਐੱਮ. ਬੱਸੀ ਪਠਾਣਾਂ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਹਰਪਾਲ ਸਿੰਘ ਤੇ ਡੇਅਰੀ ਵਿਕਾਸ ਇੰਸਪੈਕਟਰ ਚਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਫੋਟੋ - http://v.duta.us/aqzv1QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/VjO6LgAA

📲 Get Patiala News on Whatsapp 💬