[sangrur-barnala] - ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਵੋਟਾਂ ਦੇ ਬਾਈਕਾਟ ਲਈ ਚੁੱਕੀ ਸਹੁੰ

  |   Sangrur-Barnalanews

ਸੰਗਰੂਰ (ਵਿਵੇਕ ਸਿੰਧਵਾਨੀ)-ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ’ਚ ਪਿਛਲੇ ਕਈ ਸਾਲਾਂ ਤੋਂ ਠੇਕੇ ’ਤੇ ਬਹੁਤ ਹੀ ਨਿਗੁਣੀਆਂ ਤਨਖਾਹਾਂ ਉੱਤੇ ਕੰਮ ਕਰ ਰਹੇ ਹਨ। ਇਸ ਸਬੰਧੀ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਕਦੀ ਵੀ ਆਵਾਜ਼ ਨਹੀਂ ਸੁਣੀ। ਇਸ ਦੇ ਵਿਰੋਧ ਵਜੋਂ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵੱਲੋਂ ਅੱਜ ਦਫਤਰ ਸਿਵਲ ਸਰਜਨ ਸੰਗਰੂਰ ਵਿਖੇ ਆਉਣ ਵਾਲੀਆਂ ਚੋਣਾਂ ’ਚ ਵੋਟਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਸਹੁੰ ਚੁੱਕੀ। ਸਹੁੰ ਚੁੱਕਣ ਉਪਰੰਤ ਜਸਕੀਰਤ ਸਿੰਘ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਮੁਲਾਜ਼ਮ ਇਸ ਸਮੇਂ ਬਹੁਤ ਹੀ ਤਰਸਯੋਗ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਰਾਜ ਨੇ ਹਰਿਆਣਾ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਮਚਾਰੀਆਂ ਵਾਂਗ ਸਹੂਲਤਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪੇ-ਸਕੇਲ ਅਨੁਸਾਰ ਪੂਰੀ ਤਨਖਾਹ ਵੀ ਦੇਣੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਰਾਜ ਦੀ ਤਰਜ਼ ’ਤੇ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਦੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅੱਗੇ ਗੁਹਾਰ ਲਾਈ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਜਲਦੀ ਤੋਂ ਜਲਦੀ ਕੋਈ ਠੋਸ ਨੀਤੀ ਬਣਾ ਕੇ ਅਮਲ ’ਚ ਲਿਆਂਦੀ ਜਾਵੇ ਤਾਂ ਜੋ ਇਨ੍ਹਾਂ ਹਜ਼ਾਰਾਂ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਇਹ ਮੁਲਾਜ਼ਮ ਰੈਗੂਲਰ ਕਰਮਚਾਰੀਆਂ ਵਾਂਗ ਸਹੂਲਤਾਂ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਅੱਜ ਇਹ ਵੀ ਪ੍ਰਣ ਲਿਆ ਹੈ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਖੁਦ ਆਪ ਹੀ ਨਹੀਂ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਵੀ ਵੋਟਾਂ ਦਾ ਬਾਈਕਾਟ ਕਰਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਆਉਣ ਵਾਲੀਆਂ ਪੀਡ਼੍ਹੀਆਂ ਨਾਲ ਅਜਿਹਾ ਨਾ ਹੋਵੇ ਜੋ ਉਨ੍ਹਾਂ ਨਾਲ ਵਾਪਰ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਫਰਵਰੀ ਨੂੰ ਦਿੱਲੀ ਵਿਖੇ ਭਾਰਤ ਭਰ ਦੇ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮ ਮੁਜ਼ਾਹਰਾ ਕਰਨ ਜਾ ਰਹੇ ਹਨ। ਇਸ ਮੌਕੇ ਲਖਬੀਰ ਕੌਰ, ਰਾਕੇਸ਼ ਕੁਮਾਰ ਸਤੀਜਾ, ਦੀਪਕ ਸ਼ਰਮਾ, ਅਮਨਜੋਤ ਕੌਰ, ਵਿਕਰਮ ਸਿੰਘ, ਹਰਜਿੰਦਰ ਸਿੰਘ, ਨਗੀਨਾ, ਰਣਧੀਰ ਸਿੰਘ, ਜਗਤਾਰ ਸਿੰਘ ਅਤੇ ਨੀਤੂ ਰਾਣੀ ਮੌਜੂਦ ਸਨ।

ਫੋਟੋ - http://v.duta.us/0raoFgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/VzgNiAAA

📲 Get Sangrur-barnala News on Whatsapp 💬