[sangrur-barnala] - ਸਕੂਲ ’ਚ ਸਪੋਰਟਸ ਮੀਟ ਕਰਵਾਈ

  |   Sangrur-Barnalanews

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਖੇਡਾਂ ਵਿਦਿਆਰਥੀ ਜੀਵਨ ਦਾ ਇਕ ਜ਼ਰੂਰੀ ਅੰਗ ਹਨ। ਇਸ ਗੱਲ ਨੂੰ ਮੁੱਖ ਰੱਖਦਿਆਂ ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਦੋ ਦਿਨਾਂ ਚਲਣ ਵਾਲੀ ਸਪੋਰਟਸ ਮੀਟ ’ਚ ਦੋਨਾਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆ, ਜਿਸ ’ਚ ਨਰਸਰੀ ਤੋਂ ਲੈ ਕੇ ਦਸਵੀਂ ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦਾ ਉਦਘਾਟਨ ਸਰਦਾਰ ਭੁਪਿੰਦਰ ਸਿੰਘ ਚੇਅਰਮੈਨ ਦੁਆਰਾ ਗੁਬਾਰੇ ਉੱਡਾ ਕੇ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੂਲਮੰਤਰ ਅਤੇ ਸ਼ਬਦ ਨਾਲ ਕੀਤੀ ਗਈ। ਤਿੰਨਾਂ ਹਾਊਸਿਸ ਦੇ ਬੱਚਿਆਂ ਨੇ ਮਾਰਚਪਾਸਟ ਨਾਲ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਛੋਟੇ-ਛੋਟੇ ਬੱਚਿਆਂ ਨੇ ਮੁੱਖ ਮਹਿਮਾਨ ਦਾ ਵੈਲਕਮ ਡਾਂਸ ਦੁਆਰਾ ਸਵਾਗਤ ਕੀਤਾ। ਇਸ ਸਮੇਂ ਪ੍ਰਾਇਮਰੀ ਜਮਾਤ ਦੇ ਬੱਚਿਆਂ ਦੁਆਰਾ ਡੱਡੂ ਰੇਸ, ਕੰਗਾਰੂ ਰੇਸ ਅਤੇ ਕਈ ਪ੍ਰਕਾਰ ਦੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਸੈਕੰਡਰੀ ਕਲਾਸ ਦੇ ਵਿਦਿਆਰਥੀਆਂ ਵੱਲੋਂ 50-100 ਮੀਟਰ ਹਰਡਲ ਦੌਡ਼, ਰੱਸਾ ਟੱਪਣਾ, ਖੋ-ਖੋ, ਲੰਬੀ ਛਾਲ, ਸਲੋਅ ਸਾਈਕਲਿੰਗ ਰੇਸ, ਰੱਸੀ ਟੱਪਣਾ, ਰੱਸਾਕਸ਼ੀ ਆਦਿ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਬੱਚਿਆਂ ਦੁਆਰਾ ਕਰਾਟੇ, ਕਿੱਕ ਬਾਕਸਿੰਗ, ਜੂਡੋ ਆਦਿ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਿਨਾਂ ਮਾਪਿਆਂ ਨੇ ਵੀ ਆਪਣੇ ਬੱਚਿਆਂ ਵਾਂਗ ਕਈ ਪ੍ਰਕਾਰ ਦੀਆਂ ਖੇਡਾਂ ਖੇਡੀਆਂ। ਜਿੱਤਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। ਇਸ ਸਮੇਂ ਮੁੱਖ ਮਹਿਮਾਨ ਮੱਖਣ ਸ਼ਰਮਾ, ਹਰਿੰਦਰ ਸਿੰਘ ਚਹਿਲ, ਲਖਵੀਰ ਸਿੰਘ, ਸਰਦਾਰ ਕਿਰਪਾਲ ਸਿੰਘ ਰਿਟਾਇਰਡ ਪ੍ਰਿੰਸੀਪਲ, ਜਗਸੀਰ ਸਿੰਘ ਬਾਜਵਾ ਅਤੇ ਜੁਗਰਾਜ ਸਿੰਘ ਸ਼ਾਮਲ ਸਨ। ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਬੱਚਿਆਂ ਨੂੰ ਮਾਨਸਕ ਅਤੇ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ। ਇਸ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

ਫੋਟੋ - http://v.duta.us/efG8BQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/3pwhWAAA

📲 Get Sangrur-barnala News on Whatsapp 💬