[sangrur-barnala] - ਜ਼ਿਲਾ ਸਾਂਝ ਕੇਂਦਰ ਵੱਲੋਂ ਸਰਕਾਰੀ ਰਣਬੀਰ ਕਾਲਜ ਵਿਖੇ ਸੈਮੀਨਾਰ

  |   Sangrur-Barnalanews

ਸੰਗਰੂਰ (ਵਿਵੇਕ ਸਿੰਧਵਾਨੀ) - ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਸ ਸੰਗਰੂਰ ਦੀ ਅਗਵਾਈ ਹੇਠ ਗੁਰਮੀਤ ਸਿੰਘ ਸਿੱਧੂ, ਕਪਤਾਨ ਪੁਲਸ (ਇੰਨਵੈਸਟੀਗੇਸ਼ਨ)-ਕਮ- ਜ਼ਿਲਾ ਕਮਿਊਨਿਟੀ ਪੁਲਿਸ ਅਫਸਰ ਸੰਗਰੂਰ ਦੁਆਰਾ ਜਲ੍ਹਿਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਦੇ ਨਾਲ ਮਿਲਕੇ ਸਰਕਾਰੀ ਰਣਵੀਰ ਕਾਲਜ ਸੰਗਰੂਰ ਵਿਖੇ ਸੈਮੀਨਾਰ ਕੀਤਾ ਗਿਆ। ਜਿਸ ਵਿਚ ਬੱਚਿਆਂ ਨੂੰ ਸਡ਼ਕ ਸੁਰੱਖਿਆ, ਪੁਲਸ ਵਿਭਾਗ ਦੁਆਰਾ ਚਲਾਈਆਂ ਗਈਆਂ ਮੋੋਬਾਇਲ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋੋਂ ਇਲਾਵਾ ਬੱਚਿਆਂ ਨੂੰ ਸਮਾਜਕ ਕੁਰੀਤੀਆਂ, ਸਾਇਬਰ ਕਰਾਇਮ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂਬਾਰੇ ਵੱਖ-ਵੱਖ ਬੁਲਾਰਿਆਂ ਦੁਆਰਾ ਲੈਕਚਰ ਕੀਤੇ ਗਏ। ਸਾਂਝ ਕੇਂਦਰਾਂ ਦੁਆਰਾ ਅਤੇ ਜ਼ਿਲਾ ਪੁਲਸ ਦੁਆਰਾ ਕੀਤੇ ਗਏ ਕੰਮਾਂ ਸਬੰਧੀ ਜਾਣੂ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਜਿਸ ’ਚ ਮੈਂਬਰਾਂ ਨਾਲ ਸਮਾਜਕ ਕੁਰੀਤੀਆਂ ਨਾਲ ਨਿਪਟਣ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਪਬਲਿਕ ਨੂੰ ਜਾਣੂ ਕਰਵਾਉਣ ਲਈ ਅਗਲੇ ਪ੍ਰੋਗਰਾਮ ਉਲੀਕਣ ਵਾਸਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਗੁਰਮੀਤ ਸਿੰਘ, ਡਾ. ਭਗਵਾਨ ਸਿੰਘ, ਸਿਮਰਨਜੋਤ ਸਿੰਘ ਇੰਚਾਰਜ ਜ਼ਿਲਾ ਸਾਂਝ ਕੇਂਦਰ, ਪ੍ਰਿੰਸੀਪਲ ਹਰਪਾਲ ਕੌੌਰ, ਵਾਇਸ ਪ੍ਰਿੰਸੀਪਲ ਸੁਖਵੀਰ ਸਿੰਘ, ਦਿਨੇਸ਼ ਕੁਮਾਰ, ਕੁਲਦੀਪ ਕੁਮਾਰ, ਡਾ.ਰਾਜੀਵ ਪੂਰੀ, ਮੈਡਮ ਗੁਰਮੀਤ ਕੌਰ ਭੱਠਲ,ਬਲਵਿੰਦਰ ਜਿੰਦਲ, ਸੁਰਿੰਦਰ ਕੁਮਾਰ ਅਤੇ ਹੋਰ ਮੈਂਬਰ ਹਾਜ਼ਰ ਸਨ।

ਫੋਟੋ - http://v.duta.us/YsnN6gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/qZsRzgAA

📲 Get Sangrur-barnala News on Whatsapp 💬