[tarntaran] - ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਵਰਕਰਾਂ ਨਾਲ ਮਿਲਣੀ ’ਤੇ ਵਰਕਰਾਂ ਦੇ ਹੋਏ ਹੌਸਲੇ ਬੁਲੰਦ : ਘੁੱਲਾ ਬਲੇਰ, ਜਵੰਦਾ

  |   Tarntarannews

ਤਰਨਤਾਰਨ (ਬਲਦੇਵ ਪਨੂੰ)-ਸਾਬਕਾ ਹਲਕਾ ਵਿਧਾਇਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਵਰਕਰਾਂ ਨਾਲ ਮਿਲਣੀ ’ਤੇ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਆਸੀ ਸਲਾਹਕਾਰ ਗੁਰਮੁੱਖ ਸਿੰਘ ਘੁੱਲਾ ਅਤੇ ਚੇਅਰਮੈਨ ਮਨਜੀਤ ਸਿੰਘ ਜਵੰਦਾ ਵਲੋਂ ਸਾਂਝੇ ਤੌਰ ’ਤੇ ਜਗਬਾਣੀ ਨਾਲ ਕੀਤਾ। ਉਨ੍ਹਾਂ ਕਿਹਾ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਵਰਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਆਉਣ ਵਾਲੀਆਂ 2019 ਦੀਆਂ ਚੋਣਾਂ ’ਚ ਲੋਕ ਕਾਂਗਰਸ ਨੂੰ ਵੱਡੇ ਵਰਕ ਨਾਲ ਹਰਾਉਣਗੇ ਅਤੇ ਅਕਾਲੀ ਭਾਜਪਾ ਗਠਜੋਡ਼ ਦੀ ਸਰਕਾਰ ਕੇਂਦਰ ’ਚ ਸਥਾਪਿਤ ਕਰਨਗੇ। ਕਾਂਗਰਸ ਦੀਆਂ ਗਲਤ ਨੀਤੀਆਂ ਤੋਂ ਦੁਖੀ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ ਹਨ ਅਤੇ ਧਡ਼ਾਧਡ਼ ਅਕਾਲੀ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਸਾਬਕਾ ਵਿਧਾਇਕ ਕੈਰੋਂ ਨੇ ਕਿਹਾ ਕਿ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਪਿੰਡ ਸੇਰੋਂ ਤੋਂ ਕਾਂਗਰਸੀ ਵਰਕਰਾਂ ਮੇਜਰ ਸਿੰਘ ਸੇਰੋਂ ਨੂੰ ਅਕਾਲੀ ਦਲ ’ਚ ਸ਼ਾਮਿਲ ਕਰਨ ’ਤੇ ਕੈਰੋਂ ਸਾਹਿਬ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਦੀ ਪੂਰੇ ਤਨ ਮਨ ਨਾਲ ਸੇਵਾ ਕਰਨਗੇ। ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਜਵੰਦਾ, ਮੱਖਣ ਸਿੰਘ ਖਹਿਰਾ ਫਾਰਮ ਹਾਊਸ ਵਾਲੇ, ਗੱਜਣ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਹਰਜੀਤ ਸਿੰਘ ਆਡ਼੍ਹਤੀ, ਹਰਜੀਤ ਸਿੰਘ ਸਾਬਕਾ ਸਰਪੰਚ, ਚੇਅਰਮੈਨ ਬਖਸ਼ੀਸ਼ ਸਿੰਘ, ਜਤਿੰਦਰ ਸਿੰਘ ਪਨੂੰ ਜੱਜ, ਚੇਅਰਮੈਨ ਪਰਮਜੀਤ ਸਿੰਘ ਢੋਟੀਆਂ, ਚੇਅਰਮੈਨ ਸੁਖਦੇਵ ਸਿੰਘ ਜੰਡੋਕੇ ਆਦਿ ਹਾਜ਼ਰ ਸਨ।

ਫੋਟੋ - http://v.duta.us/qDEKoAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/jqloHwAA

📲 Get Tarntaran News on Whatsapp 💬