[tarntaran] - ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

  |   Tarntarannews

ਤਰਨਤਾਰਨ (ਭਾਟੀਆ)-ਪੰਜਾਬ ਦੀ ਕਿਸਾਨੀ ਨੂੰ ਮੁਡ਼ ਸਰਜੀਤ ਕਰਨ ਤੇ ਕਰਜ਼ਾ ਮੁਕਤ ਕਰਨ ਲਈ ਕੈਪਟਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫੀ ਸਕੀਮ ਤਹਿਤ ਪਿੰਡ ਪੂਹਲਾ ਦੇ ਕਿਸਾਨ ਅਨੂਪ ਸਿੰਘ, ਸੇਵਾ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਕੁੰਨਣ ਸਿੰਘ, ਹਰਪਾਲ ਸਿੰਘ ਅਤੇ ਹਰਦੇਵ ਸਿੰਘ ਨੂੰ ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਪੰਚਾਇਤ ਸੁਖਵੰਤ ਸਿੰਘ ਵਲੋਂ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦਿਆਂ ’ਤੇ ਪੂਰੇ ਉੱਤਰਦਿਆਂ ਢਾਈ ਏਕਡ਼ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਹਲਕੇ ਖੇਮਕਰਨ ਦੇ ਕਿਸਾਨਾਂ ਦਾ ਨਵੀਂ ਕਿਸ਼ਤ ਤਹਿਤ ਕਰਜ਼ਾ ਮੁਕਤ ਕਰਕੇ ਕਿਸਾਨਾਂ ਨੂੰ ਸਰਟੀਫਿਕੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਰਜ਼ਾ ਮੁਆਫੀ ਨਾਲ ਜਿਥੇ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋਵੇਗਾ ਉਥੇ ਹੀ ਉਸਦੇ ਸਿਰ ’ਤੇ ਕਰਜ਼ੇ ਦਾ ਬੋਝ ਵੀ ਹਟੇਗਾ। ਸੁਖਵੰਤ ਸਿੰਘ ਪੂਹਲਾ ਨੇ ਕਿਹਾ ਕਿ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ’ਚ ਸਰਕਾਰ ਵਲੋਂ ਮਿਲਣ ਵਾਲੀਆਂ ਲੋਕ ਭਲਾਈ ਸਕੀਮਾਂ ਨੂੰ ਬਿਨਾਂ ਕਿਸੇ ਭੇਦ ਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸੀ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਉਣਗੇ, ਉਥੇ ਹੀ ਕਾਂਗਰਸ ਪਾਰਟੀ ਲੋਕ ਸਭਾ ਦੀਆਂ 13 ਸੀਟਾਂ ’ਤੇ ਹੀ ਜਿੱਤ ਹਾਸਿਲ ਕਰਕੇ ਕੇਂਦਰ ’ਚ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ।

ਫੋਟੋ - http://v.duta.us/vImAUwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/8BgUogAA

📲 Get Tarntaran News on Whatsapp 💬