[tarntaran] - ਜ਼ਿਲਾ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ, ਲੱਧੂ ਬਣੇ ਜ਼ਿਲਾ ਪ੍ਰਧਾਨ

  |   Tarntarannews

ਤਰਨਤਾਰਨ (ਰਾਜੀਵ,ਬੱਬੂ)-ਜ਼ਿਲਾ ਵਾਰ ਮੀਟਿੰਗਾਂ ਦੀ ਲਡ਼ੀ ਤਹਿਤ ਵਿਕਾਸ ਭਵਨ ਵਿਖੇ ਗੁਰਪਾਲ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ’ਚ ਜਲੰਧਰ ਡਵੀਜ਼ਨ ਦੇ ਪ੍ਰਧਾਨ ਨਿਸ਼ਾਨ ਸਿੰਘ ਖਹਿਰਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸਰਬਸੰਮਤੀ ਨਾਲ ਜ਼ਿਲਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ’ਚ ਸੁਖਪਾਲ ਸਿੰਘ ਲੱਧੂ ਜ਼ਿਲਾ ਪ੍ਰਧਾਨ, ਗੁਰਮੀਤ ਸਿੰਘ ਤੇ ਮੋਨਿਕਾ ਰਾਣੀ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਗੰਡੀਵਿੰਡ ਜਨਰਲ ਸਕੱਤਰ, ਗੁਰਕਿਰਪਾਲ ਸਿੰਘ ਖਜ਼ਾਨਚੀ, ਸੁਖਵਿੰਦਰ ਸਿੰਘ ਤੇ ਹਰਪਾਲ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਗੁਰਪਾਲ ਸਿੰਘ ਚੀਮਾ ਦਾ ਨਾਮ ਡਵੀਜ਼ਨ ਕਮੇਟੀ ਵਾਸਤੇ ਪੇਸ਼ ਕੀਤਾ ਗਿਆ। ਮੀਟਿੰਗ ਦੌਰਾਨ ਬੁਲਾਰਿਆਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਅਗਵਾਈ ਹੇਠ ਵਿਭਾਗ ਵਲੋਂ ਜੋ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਕਰਮਚਾਰੀਆਂ ਨਾਲ ਲਿਖਤੀ ਸਮਝੌਤਾ ਕੀਤਾ ਸੀ ਅਤੇ ਪੂਰੀ ਪੈਨਸ਼ਨ ਦੇਣ ਦੇ ਨਾਲ ਨਾਲ ਤਨਖਾਹਾਂ ਦੀ ਅਦਾਇਗੀ ਸਰਕਾਰੀ ਖਜ਼ਾਨੇ ’ਚੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਇਸ ਵਾਅਦੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸਾਨੂੰ ਮਜਬੂਰਨ ਤਿੱਖਾ ਸੰਘਰਸ਼ ਆਰੰਭ ਕਰਨਾ ਪਵੇਗਾ। ਅਖੀਰ ’ਚ ਉਨ੍ਹਾਂ ਪਿਛਲੇ ਦਿਨੀਂ ਹੋਏ ਅਧਿਆਪਕਾਂ ਉੱਪਰ ਲਾਠੀਚਾਰਜ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਅਤੇ ਨਾਲ ਹੀ ਯੂਨੀਅਨ ਵਲੋਂ ਆਪਣੇ ਵਿਛਡ਼ ਚੁੱਕੇ ਪੰਚਾਇਤ ਸਕੱਤਰ ਸੁਖਜਿੰਦਰ ਸਿੰਘ ਪੰਡੋਰੀ ਗੋਲਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜ਼ਲੀ ਅਰਪਤ ਕੀਤੀ ਗਈ।

ਫੋਟੋ - http://v.duta.us/9z-YuwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/CdbM_QAA

📲 Get Tarntaran News on Whatsapp 💬