[amritsar] - ਅਧਿਆਪਕ ਸੰਘਰਸ਼ ਕਮੇਟੀ ਨੇ ਪਟਿਆਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

  |   Amritsarnews

ਅੰਮ੍ਰਿਤਸਰ (ਨਿਰਵੈਲ)-ਅਧਿਆਪਕ ਸੰਘਰਸ਼ ਕਮੇਟੀ ਵੱਲੋਂ 10 ਫਰਵਰੀ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਮਹਾਰੈਲੀ ਦੀਆਂ ਤਿਆਰੀਆਂ ਸਬੰਧੀ ਕਮੇਟੀ ਦੀ ਅੰਮ੍ਰਿਤਸਰ ਇਕਾਈ ਦੇ ਆਗੂਆਂ ਨੇ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਸੰਘਰਸ਼ ਕਮੇਟੀ ਅੰਮ੍ਰਿਤਸਰ ਦੇ ਆਗੂਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨਾਲ 8 ਫਰਵਰੀ ਨੂੰ ਮੀਟਿੰਗ ਦਾ ਸਮਾਂ ਤਹਿ ਕਰਕੇ ਮੁੜ ਮੀਟਿੰਗ ਨਾ ਕਰਨ ਕਾਰਨ ਸਮੁੱਚੇ ਅਧਿਆਪਕ ਵਰਗ ਦੇ ਮਨਾਂ ਅੰਦਰ ਭਾਰੀ ਰੋਸ ਹੈ । ਉਨ੍ਹਾਂ ਕਿਹਾ ਕਿ ਜਦੋਂ ਤੱਕ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ, ਰੈਗੂਲਰ ਅਧਿਆਪਕਾਂ ਦੀਆਂ ਡੀ. ਏ. ਦੀਆਂ ਕਿਸ਼ਤਾਂ ਦੇਣ , ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਪੋਸਟਾਂ ਖਤਮ ਕਰਨ ਦੀ ਨੀਤੀ ਵਾਪਸ ਲੈਣ ਅਤੇ ਹੋਰ ਵਿਭਾਗੀ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਨ੍ਹੇ ਚਿਰ ਤੱਕ ਸਮੁੱਚਾ ਅਧਿਆਪਕ ਵਰਗ ਸੰਘਰਸ਼ ਦੇ ਰਾਹ ਤੋਂ ਨਹੀਂ ਹਟੇਗਾ ਅਤੇ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦਾ ਐਲਾਨ ਪਟਿਆਲਾ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਰੈਲੀ ’ਤੇ ਜਾਣ ਲਈ ਸਮੁੱਚੇ ਬਲਾਕਾਂ ਵਿੱਚੋਂ ਬੱਸਾਂ ਚਲਾ ਕੇ ਵੱਡੇ ਪੱਧਰ ’ਤੇ ਅਧਿਆਪਕਾਂ ਦੀ ਸਮੂਲੀਅਤ ਕਰਵਾਈ ਜਾਵੇਗੀ , ਜਿਸ ਸਬੰਧੀ ਜ਼ਿਲੇ ਦੇ ਸਾਰੇ ਜ਼ਿਲਾ ਤੇ ਬਲਾਕ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ । ਇਸ ਮੌਕੇ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਹਰਜਿੰਦਰਪਾਲ ਸਿੰਘ ਪੰਨੂੰ, ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਮੰਗਲ ਸਿੰਘ ਟਾਂਡਾ, ਗੁਰਿੰਦਰ ਸਿੰਘ ਘੁੱਕੇਵਾਲੀ, ਸਤਬੀਰ ਸਿੰਘ ਬੋਪਾਰਾਏ, ਪ੍ਰਭਜਿੰਦਰ ਸਿੰਘ ਭਲਾ ਪਿੰਡ , ਕਰਨਰਾਜ ਸਿੰਘ ਗਿੱਲ, ਸੁਖਰਾਜ ਸਿੰਘ ਸਰਕਾਰੀਆ, ਲਖਵਿੰਦਰ ਸਿੰਘ ਗਿੱਲ, ਜਤਿੰਦਰਪਾਲ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਥਿੰਦ , ਨਵਦੀਪ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਰਵਿੰਦਰ ਸ਼ਰਮਾ, ਗੁਰਲਾਲ ਸਿੰਘ ਸੋਹੀ, ਲਖਵਿੰਦਰ ਸਿੰਘ ਦਹੂਰੀਆ, ਰਾਜਵਿੰਦਰ ਸਿੰਘ ਲੁੱਧੜ ਤੇ ਹੋਰ ਆਗੂ ਹਾਜ਼ਰ ਸਨ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/XJVL4QAA

📲 Get Amritsar News on Whatsapp 💬