[amritsar] - ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਰਿਹੈ : ਧੁੰਨਾ

  |   Amritsarnews

ਅੰਮ੍ਰਿਤਸਰ (ਛੀਨਾ)-ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਇਹ ਵਿਚਾਰ ਐਂਟੀ ਨਾਰਕੋਟਿਕ ਸੈੱਲ ਦੇ ਸ਼ਹਿਰੀ ਉਪ ਚੇਅਰਮੈਨ ਰਣਜੀਤ ਸਿੰਘ ਧੁੰਨਾ ਨੇ ਅੱਜ ਯੂਥ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਅਗਾਮੀ ਲੋਕ ਸਭਾ ਚੋਣਾਂ ’ਚ ਵੀ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਈ ਜਾ ਸਕੇ। ਸ. ਧੁੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਬੇਹਤਰੀ ਵਾਸਤੇ ਉਹ ਸਭ ਕਾਰਜ ਕਰ ਰਹੀ ਹੈ ਜਿੰਨਾ ਦੇ ਬਾਰੇ ’ਚ ਪੰਜਾਬ ’ਚ ਲਗਾਤਾਰ 10 ਸਾਲ ਰਾਜ ਕਰਨ ਵਾਲੀ ਅਕਾਲੀ ਭਾਜਪਾ ਗਠਜੋਡ਼ ਸਰਕਾਰ ਨੇ ਕਦੇ ਸੋਚਿਆ ਤੱਕ ਨਹੀਂ ਸੀ। ਸ. ਧੁੰਨਾ ਨੇ ਕਿਹਾ ਕਿ ਵਿਰੋਧੀ ਚਾਹੇ ਜੋ ਮਰਜ਼ੀ ਭੰਡੀ ਪ੍ਰਚਾਰ ਕਰੀ ਜਾਣ ਪਰ ਸਚਾਈ ਤਾਂ ਇਹ ਹੈ ਕਿ ਕੈਪਟਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਤੇ ਸਰਕਾਰ ਦੇ ਪੂਰੀ ਤਰ੍ਹਾਂ ਨਾਲ ਹਨ। ਇਸ ਸਮੇਂ ਭੁਪਿੰਦਰਜੀਤ ਸਿੰਘ, ਸਿਮਰਨ ਸਿੰਘ, ਅਸ਼ਵਨੀ ਕੁਮਾਰ, ਵਿਸ਼ਾਲ ਸ਼ਰਮਾ, ਅਜੇ ਕੁਮਾਰ, ਵਿੱਕੀ ਸਿੰਘ ਤੇ ਹੋਰ ਵੀ ਬਹੁਤ ਸਾਰੇ ਨੌਜਵਾਨ ਹਾਜ਼ਰ ਸਨ।

ਫੋਟੋ - http://v.duta.us/0so0tQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/zCpWcAAA

📲 Get Amritsar News on Whatsapp 💬