[amritsar] - ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ
ਅੰਮ੍ਰਿਤਸਰ (ਸਤਨਾਮ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪਿਛਲੇ ਕਈ ਸਾਲਾਂ ਤੋਂ ਛੱਪਡ਼ ਦੀ ਖਲਾਈ ਨਾ ਹੋਣ ਕਾਰਨ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਤੇ ਲੋਕਾਂ ਦੇ ਘਰਾਂ ’ਚ ਘੁੰਮ ਰਿਹਾ ਸੀ, ਜਿਸ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਸਨ। ਇਸ ਸਬੰਧੀ ਅੱਜ ਸਰਪੰਚ ਬੀਬੀ ਬਲਵਿੰਦਰ ਕੌਰ ਨੇ ਪਿੰਡ ਦੇ ਲੋਕਾਂ ਦੀ ਹਾਜ਼ਰੀ ’ਚ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਪਛੱਪਡ਼ ਦੀ ਖਲਾਈ ਨਹੀਂ ਹੋਈ ਸੀ, ਜਿਸ ਕਾਰਨ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਗਲੀ ਤੇ ਹੋਰ ਗਲੀਆਂ ’ਚ ਛੱਪਡ਼ ਦਾ ਪਾਣੀ ਖਡ਼੍ਹਾ ਰਹਿਣ ਕਾਰਨ ਲੰਘਣਾ ਮੁਸ਼ਕਿਲ ਹੋ ਗਿਆ। ਪਿੰਡ ’ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਦੀਆਂ ਗਲੀਆਂ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ। ਬੀਬੀ ਬਲਵਿੰਦਰ ਕੌਰ ਨੂੰ ਪਿੰਡ ਦਾ ਸਰਪੰਚ ਚੁਣੇ ਜਾਣ ਪਿੱਛੋਂ ਇਹ ਸਾਰਾ ਮਸਲਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਧਿਆਨ ’ਚ ਲਿਆਂਦਾ ਗਿਆ, ਜਿਨ੍ਹਾਂ ਪਿੰਡ ’ਚ ਛੱਪਡ਼ ਦੀ ਖਲਾਈ ਤੇ ਨਾਲਾ ਬਣਾਉਣ ਲਈ ਗ੍ਰਾਂਟ ਜਾਰੀ ਕੀਤੀ, ਜਿਸ ਨਾਲ ਪਿੰਡ ਵਾਸੀਆਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਰਾਹਤ ਮਿਲੀ। ਸਰਪੰਚ ਤੇ ਮੋਹਤਬਰਾਂ ਨੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਤੋਂ ਮੰਗ ਕੀਤੀ ਕਿ ਪਿੰਡ ਦੀਆਂ ਗਲੀਆਂ, ਨਾਲੀਆਂ ਤੇ ਹੋਰ ਵਿਕਾਸ ਕਾਰਜਾਂ ਲਈ ਗ੍ਰਾਂਟ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਮੈਂਬਰ ਪ੍ਰਤਾਪ ਸਿੰਘ, ਫਤਿਹ ਸਿੰਘ, ਜਤਿੰਦਰ ਸਿੰਘ, ਕੰਵਲਜੀਤ ਸਿੰਘ, ਅਮਰਜੀਤ ਕੌਰ, ਬਖਸ਼ੀਸ਼ ਸਿੰਘ, ਬਚਿੱਤਰ ਸਿੰਘ, ਸੁਖਦੇਵ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਰਿੰਕੂ ਆਦਿ ਹਾਜ਼ਰ ਸਨ।
ਫੋਟੋ - http://v.duta.us/kWiybwAA
ਇਥੇ ਪਡ੍ਹੋ ਪੁਰੀ ਖਬਰ — - http://v.duta.us/K5J7dwAA