[amritsar] - ਪ੍ਰਿਯੰਕਾ ਗਾਂਧੀ ਦੇ ਆਉਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ : ਕੱਕਡ਼

  |   Amritsarnews

ਅੰਮ੍ਰਿਤਸਰ (ਗੁਰਜੰਟ)-ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕਡ਼ ਨੇ ਪ੍ਰਿਯੰਕਾ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰ ਬਣਨ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਿਯੰਕਾ ਦੇ ਆਉਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ’ਚ ਪਾਰਟੀ ਨੇ ਪਹਿਲਾਂ ਹੀ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹਦਿਆਂ ਵਿਧਾਨ ਸਭਾ ਚੋਣਾਂ ਦੌਰਾਨ ਕਈ ਸੂਬਿਆਂ ’ਚ ਵੱਡੀਆਂ ਜਿੱਤਾਂ ਪ੍ਰਾਪਤ ਕੀਤੀਆਂ ਹਨ ਤੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਲੋਹਾ ਵੀ ਮਨਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਦੀ ਦੇ ਜੁਮਲੇ ਸੁਣ ਕੇ ਤੰਗ ਆ ਚੁੱਕੇ ਲੋਕਾਂ ਨੂੰ ਸਰਕਾਰ ਦੇ ਆਖਰੀ ਬਜਟ ਤੋਂ ਕਾਫੀ ਉਮੀਦਾਂ ਸਨ ਪਰ ਮੋਦੀ ਸਰਕਾਰ ਨੇ ਇਸ ਬਜਟ ’ਚ ਲੋਕਾਂ ਪੱਲੇ ਸਿਵਾਏ ਨਿਰਾਸ਼ਤਾ ਤੋਂ ਕੁਝ ਨਹੀਂ ਪਾਇਆ ਤੇ ਦੇਸ਼ ਦਾ ਪੇਟ ਭਰਨ ਵਾਲੇ ਕਿਸਾਨਾਂ ਨਾਲ ਵੀ ਕੋਝਾ ਮਜ਼ਾਕ ਕੀਤਾ, ਜਿਸ ਤੋਂ ਬਾਅਦ ਲੋਕ ਭਾਜਪਾ ਸਰਕਾਰ ਤੋਂ ਤੰਗ ਆ ਕੇ ਜਲਦ ਹੀ ਇਸ ਨੂੰ ਚੱਲਦਾ ਕਰ ਕੇ ਦੇਸ਼ ’ਚ ਕਾਂਗਰਸ ਪਾਰਟੀ ਦੀ ਸਰਕਾਰ ਦੇਖਣ ਲਈ ਉਤਾਵਲੇ ਹਨ। ਇਸ ਮੌਕੇ ਸਰਪੰਚ ਸੁਰਜੀਤ ਸਿੰਘ ਰਾਣੀਆਂ, ਸਰਪੰਚ ਮੇਜਰ ਸਿੰਘ ਕੱਕਡ਼, ਨਿਸ਼ਾਨ ਸਿੰਘ ਮੰਝ ਤੇ ਗੁਰਪ੍ਰੀਤ ਸਿੰਘ ਪੰਜੂਰਾਏ ਤੋਂ ਇਲਾਵਾ ਕਈ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

ਫੋਟੋ - http://v.duta.us/xBS6EgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/LP-_bgAA

📲 Get Amritsar News on Whatsapp 💬