[amritsar] - ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸਰਕਾਰ ਬਣਾਉਣ ਵਾਲੀ ਕਾਂਗਰਸ ਨੂੰ ਲੋਕ ਸਭਾ ਚੋਣਾਂ ’ਚ ਖਮਿਆਜ਼ਾ ਭੁਗਤਣਾ ਪਵੇਗਾ : ਰਣੀਕੇ

  |   Amritsarnews

ਅੰਮ੍ਰਿਤਸਰ (ਵਰਿੰਦਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿਛਲੇ ਸਮੇਂ ਦੌਰਾਨ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਬਿਹਤਰੀ ਲਈ ਕੀਤੇ ਗਏ ਵੱਡੇ ਕਾਰਜਾਂ ਤੋਂ ਇਲਾਵਾ ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਤੋਂ ਪੰਜਾਬ ਵਾਸੀਆਂ ਨੂੰ ਜਾਣੂ ਕਰਵਾਉਣ ਤੇ ਝੂਠ ਦਾ ਸਹਾਰਾ ਲੈ ਕੇ ਸੱਤਾ ’ਚ ਆਈ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਗ-ਜ਼ਾਹਿਰ ਕਰਨ ਦੇ ਮਕਸਦ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਜਨਾਲਾ ਦੇ ਇੰਚਾਰਜ ਤੇ ਜੁਝਾਰੂ ਯੂਥ ਆਗੂ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਰਾਏਸਿੱਖ ਬਰਾਦਰੀ ਦੇ ਗਡ਼੍ਹ ਵਜੋਂ ਜਾਣੇ ਜਾਂਦੇ ਪਿੰਡ ਬੱਲਡ਼ਵਾਲ ਵਿਖੇ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ, ਜੋ ਖਰਾਬ ਮੌਸਮ ਦੇ ਬਾਵਜੂਦ ਵਰਕਰਾਂ ਦੇ ਰੋਹ ਤੇ ਜੋਸ਼ ਨਾਲ ਇਕ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਰੈਲੀਨੁਮਾ ਮੀਟਿੰਗ ’ਚ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ’ਚ ਕਾਂਗਰਸ ਦੀ ਸਰਕਾਰ ਬਣੀ ਨੂੰ 2 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਧੋਖੇ ਨਾਲ ਬਣੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਸੂਬੇ ਦੀ ਜਨਤਾ ਨੂੰ ਬਡ਼ੇ ਵੱਡੇ-ਵੱਡੇ ਸੁਪਨੇ ਦਿਖਅੱਜ ਲੋਕ ਇਨ੍ਹਾਂ ਨੂੰ ਵੋਟ ਦੇ ਕੇ ਪਛਤਾ ਰਹੇ ਹਨ, ਜਿਸ ਦਾ ਜਵਾਬ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਹਾਰ ਦਿਵਾ ਕੇ ਦੇਣਗੇ। ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਅੱਜ ਵਰ੍ਹਦੇ ਮੀਂਹ ’ਚ ਉਨ੍ਹਾਂ ਵੱਡੀ ਗਿਣਤੀ ’ਚ ਪਹੁੰਚ ਕੇ ਉਨ੍ਹਾਂ ਦਾ ਜੋ ਮਾਣ ਵਧਾਇਆ ਹੈ, ਉਸ ਲਈ ਉਹ ਸਰਹੱਦੀ ਖੇਤਰ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਤੇ ਉਨ੍ਹਾਂ ਦੇ ਹਰ ਸੁੱਖ-ਦੁੱਖ ਵਿੱਚ ਦਿਨ-ਰਾਤ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੈ ਤੇ ਇਸ ਲੋਕ ਵਿਰੋਧੀ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲਾ ਹੈ। ਉਨ੍ਹਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਇਸ ਸਰਹੱਦੀ ਤੇ ਪੱਛਡ਼ੇ ਖੇਤਰ ਦੇ ਵਿਕਾਸ ਲਈ ਉਹ ਜੀਅ-ਜਾਨ ਲਾ ਦੇਣਗੇ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਲੋਕ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚੱਟਾਨ ਵਾਂਗ ਖਡ਼੍ਹੇ ਰਹੇ ਹਨ ਤੇ ਆਉਂਦੇ ਸਮੇਂ ’ਚ ਵੀ ਅਕਾਲੀ ਦਲ ਨਾਲ ਖਡ਼੍ਹਦੇ ਹੋਏ ਪਾਰਟੀ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਿਵਾਉਣ ’ਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਮੁਖਤਾਰ ਸਿੰਘ ਸੂਫੀਆਂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾ. ਪ੍ਰੀਤ ਸਿੰਘ ਬਰਲਾਸ, ਸਰਕਲ ਅਜਨਾਲਾ ਪ੍ਰਧਾਨ ਗੁਲਬਾਗ ਸਿੰਘ ਉੱਗਰ ਔਲਖ, ਸਰਕਲ ਝੰਡੇਰ ਪ੍ਰਧਾਨ ਸਵਿੰਦਰ ਸਿੰਘ ਸਹਿੰਸਰਾ, ਕੌਂਸਲਰ ਜਸਪਾਲ ਸਿੰਘ ਭੱਟੀ, ਐੱਸ. ਸੀ. ਵਿੰਗ ਜ਼ਿਲਾ ਦਿਹਾਤੀ ਪ੍ਰਧਾਨ ਪਰਮਜੀਤ ਸਿੰਘ ਵਣੀਏਕੇ, ਅਜਨਾਲਾ ਦਿਹਾਤੀ ਦੇ ਪ੍ਰਧਾਨ ਦਲਬੀਰ ਸਿੰਘ ਚੱਕ ਡੋਗਰਾਂ, ਯੂਥ ਪ੍ਰਧਾਨ ਭੁਪਿੰਦਰਇਕਬਾਲ ਸਿੰਘ, ਨੰਬਰਦਾਰ ਜਸਪਾਲ ਸਿੰਘ ਨੇਸ਼ਟਾ, ਹਰਦੀਪ ਸਿੰਘ ਸੈਕਟਰੀ ਚੱਕ ਡੋਗਰਾਂ, ਰਾਜਾ ਰਮਦਾਸ, ਗੁਰਿੰਦਰਬੀਰ ਸਿੰਘ ਮਾਹਲ, ਸੰਤੋਖ ਸਿੰਘ ਕੋਟ ਗੁਰਬਖਸ਼, ਗੁਰਨਾਮ ਸਿੰਘ ਸੱਲੋਦੀਨ, ਗੁਰਭੇਜ ਸਿੰਘ ਭੱਟੀ, ਪੂਰਨ ਸਿੰਘ, ਰਛਪਾਲ ਸਿੰਘ ਤੇਡ਼ਾ, ਗੁਰਮੇਜ ਸਿੰਘ ਬੱਲਡ਼ਵਾਲ, ਸੋਨੂੰ ਦਿਓਲ, ਜਰਨੈਲ ਸਿੰਘ, ਸੁਰਿੰਦਰਪਾਲ ਕਾਲੀਆ, ਕੌਂਸਲਰ ਸਵਰਨ ਸਿੰਘ ਭੱਲਾ, ਫੌਜੀ ਜਸਮੇਲ ਸਿੰਘ ਜੱਸਡ਼ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।

ਫੋਟੋ - http://v.duta.us/FF88eQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/d4tJzgAA

📲 Get Amritsar News on Whatsapp 💬