[amritsar] - ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ

  |   Amritsarnews

ਅੰਮ੍ਰਿਤਸਰ (ਅਗਨੀਹੋਤਰੀ)-ਪੰਜਾਬ ਸਰਕਾਰ ਵੱਲੋਂ ਸਿਵਲ ਸਰਜਨ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਸਬੰਧੀ ਜਾਗਰੂਕਤਾਂ ਵੈਨ ਚਲਾਈ ਗਈ। ਜਿਸ ਸਬੰਧੀ ਸਿਹਤ ਵਿਭਾਗ ਦੇ ਯੂ. ਪੀ. ਐੱਚ. ਸੀ. ਛੇਹਰਟਾ ਵਿਖੇ ਡਾ. ਰੂਪਮ ਚੌਧਰੀ ਦੀ ਦੇਖ-ਰੇਖ ’ਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਅੰਮ੍ਰਿਤਸਰ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸੀ ਆਦਿ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਸ਼ਿਰਕਤ ਕੀਤੀ। ਡਾ. ਰੂਪਮ ਚੌਧਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਡਾ. ਰੂਪਮ ਚੌਧਰੀ ਅਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ ਵੱਲੋਂ ਉਪਰੋਕਤ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਮਾਨਵ ਰਾਮਪਾਲ, ਕੁਲਦੀਪ ਸਿੰਘ, ਸਿਮਰਨ, ਲੇਖਰਾਜ ਰਾਣਾ ਆਦਿ ਹਾਜਰ ਸਨ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/wvHeQgAA

📲 Get Amritsar News on Whatsapp 💬