[bhatinda-mansa] - ਸ਼ਹਿਰ ’ਚ ਅਕਾਲੀ ਦਲ ਨੂੰ ਇਕ ਹੋਰ ਝਟਕਾ
ਬਠਿੰਡਾ (ਵਰਮਾ)-ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਈ ਵੱਡੇ ਝਟਕੇ ਲੱਗੇ ਹਨ। ਅੱਜ ਵੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਲੱਗਾ ਜਦੋਂ ਅਕਾਲੀ ਦਲ ਦਾ ਮੌਜੂਦਾ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਵਿੱਤ ਮੰਤਰੀ ਦੇ ਦਫ਼ਤਰ ਵਿਚ ਜੈਜੀਤ ਸਿੰਘ ਜੌਹਲ ਨੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਵਾਰਡ ਨੰਬਰ 42 ਦੇ ਅਕਾਲੀ ਕੌਂਸਲਰ ਪ੍ਰਦੀਪ ਗੋਇਲ (ਗੋਲਾ) ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਪਰਦੀਪ ਗੋਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸ਼ਹਿਰ ਦੇ ਕੀਤੇ ਜਾ ਰਹੇ ਲਾਮਿਸਾਲ ਵਿਕਾਸ ਨੂੰ ਦੇਖਦਿਆਂ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਤਰੱਕੀ ਲਈ ਹੋਰਨਾਂ ਕੌਂਸਲਰਾਂ ਨੂੰ ਵੀ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਅੱਜ ਕੌਂਸਲਰ ਪ੍ਰਦੀਪ ਗੋਲ੍ਹਾ ਦੀ ਘਰ ਵਾਪਸੀ ਹੋਈ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 42 ਦੀ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਭਰੋਸੇ ਵਿਚ ਲੈਣ ਬਾਅਦ ਹੀ ਗੋਲ੍ਹਾ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਪ੍ਰਦੀਪ ਗੋਲ੍ਹਾ ਦਾ ਫੈਸਲਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਦੀਪ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਜੀਤ ਮੱਲ, ਅਸ਼ੋਕ ਕੁਮਾਰ ਪ੍ਰਧਾਨ, ਜਿੰਮੀ ਬਰਾਡ਼, ਰਜਿੰਦਰ ਜਿੰਦੂ, ਨਵੀਨ ਵਾਲਮੀਕ, ਦਿਆਲ ਔਲਖ, ਮੁਕੇਸ਼ ਕੁਮਾਰ, ਐਸ.ਸੀ. ਮਲਕੀਤ ਸਿੰਘ, ਬੇਅੰਤ ਸਿੰਘ, ਜਸਵੀਰ ਕੌਰ, ਸੁੱਖਾ ਸਿੰਘ ਸਨ। -----
ਫੋਟੋ - http://v.duta.us/WtHOkwAA
ਇਥੇ ਪਡ੍ਹੋ ਪੁਰੀ ਖਬਰ — - http://v.duta.us/EzJQ2QAA