[faridkot-muktsar] - ਜਾਗਰੂਕਤਾ ਵੈਨ 18 ਤੱਕ ਚੱਕ ਸ਼ੇਰੇ ਵਾਲਾ ਦੇ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਅ ਸਬੰਧੀ ਕਰੇਗੀ ਜਾਗਰੂਕ

  |   Faridkot-Muktsarnews

ਫਰੀਦਕੋਟ (ਪਵਨ, ਸੁਖਪਾਲ)-‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾਡ਼ ਦੇ ਨਿਰਦੇਸ਼ਾਂ ’ਤੇ ਅਤੇ ਡਾ. ਰੰਜੂ ਸਿੰਗਲਾ, ਡਾ. ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇ ਵਾਲਾ ਦੀ ਅਗਵਾਈ ਹੇਠ ਅੱਜ ਜਾਗਰੂਕਤਾ ਵੈਨ ਸੀ. ਐੱਚ. ਸੀ. ਚੱਕ ਸ਼ੇਰੇ ਵਾਲਾ ਵਿਖੇ ਪਹੁੰਚੀ। ਇਸ ਵੈਨ ਨੂੰ ਜਗਤਪਾਲ ਸਿੰਘ, ਜਸਮੇਲ ਕੌਰ ਸਰਪੰਚ, ਡਾ. ਰੰਜੂ ਸਿੰਗਲਾ ਅਤੇ ਡਾ. ਕਿਰਨਦੀਪ ਕੌਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ 18 ਫਰਵਰੀ ਤੱਕ ਚੱਕ ਸ਼ੇਰੇ ਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਅ ਅਤੇ ਸਿਹਤ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਡਾ. ਜੇ. ਪੀ. ਸਿੰਘ, ਡਾ. ਅਮਨਪ੍ਰੀਤ ਕੌਰ, ਨਰਿੰਦਰ ਕੁਮਾਰ, ਸੁਖਮੰਦਰ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ, ਗੁਰਚਰਨ ਬੀ. ਈ. ਈ., ਪਰਮਜੀਤ ਸਿੰਘ, ਅਸ਼ਵਨੀ ਕੁਮਾਰ ਫਾਰਮਾਸਿਸਟ, ਗ੍ਰਾਮ ਪੰਚਾਇਤ ਚੱਕ ਸ਼ੇਰੇ ਵਾਲਾ ਦੇ ਅਹੁਦੇਦਾਰ ਅਤੇ ਸੀ. ਐੱਚ. ਸੀ. ਦਾ ਸਾਰਾ ਸਟਾਫ਼ ਅਤੇ ਆਮ ਲੋਕ ਹਾਜ਼ਰ ਸਨ। ਇਹ ਵੈਨ ਆਡੀਓ ਅਤੇ ਵੀਡੀਓ ਸਿਸਟਮ ਨਾਲ ਲੈਸ ਹੈ। ਇਸ ਦੌਰਾਨ ਮੈਡੀਕਲ ਚੈੱਕਅਪ ਕੈਂਪ ਲਾਏ ਜਾਣਗੇ ਅਤੇ ਡਾਕਟਰਾਂ ਦੀ ਟੀਮ ਵੱਲੋਂ ਮੁਫ਼ਤ ਜਾਂਚ ਤੇ ਲੈਬ ਟੈਸਟ ਕਰ ਕੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਇਨ੍ਹਾਂ ਕੈਂਪਾਂ ਵਿਚ ਆਉਣ ਵਾਲੇ ਲੋਕਾਂ ਨੂੰ ਬੀਮਾਰੀਆਂ ਦੇ ਇਲਾਜ ਦੇ ਨਾਲ-ਨਾਲ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਵੱਲੋਂ ਕੌਮੀ ਸਿਹਤ ਪ੍ਰੋਗਰਾਮਾਂ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ, ਸਕੀਮਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਡਾ. ਕਿਰਨਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦੀ ਅਗੇਤੀ ਸੂਚਨਾ ਦੇਣ ਲਈ ਧਾਰਮਕ ਅਸਥਾਨਾਂ ਤੋਂ ਅਨਾਊਂਸਮੈਂਟ ਕਰਵਾਈ ਜਾਵੇ। ਉਨ੍ਹਾਂ ਨੇ ਸਮੂਹ ਮੀਡੀਆ, ਆਸ਼ਾ ਵਰਕਰਾਂ, ਫੈਸਿਲੀਟੇਟਰਾਂ, ਫੀਲਡ ਸਟਾਫ਼ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਪਿੰਡਾਂ ਦੇ ਸਰਪੰਚਾਂ, ਪੰਚਾਂ, ਹੋਰ ਆਗੂਆਂ ਅਤੇ ਸਹਿਯੋਗੀ ਵਿਭਾਗਾਂ ਨਾਲ ਸੰਪਰਕ ਕਰ ਕੇ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਇਆ ਜਾਵੇ।

ਫੋਟੋ - http://v.duta.us/ludinAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/KyJTgAAA

📲 Get Faridkot-Muktsar News on Whatsapp 💬