[faridkot-muktsar] - ਜਲ ਸਪਲਾਈ ਤੇ ਸੀਵਰੇਜ ਵਿਭਾਗ ਮੀਂਹ ਦੇ ਮੱਦੇਨਜ਼ਰ ਰਹੇ ਚੌਕਸ : ਏ. ਡੀ. ਸੀ

  |   Faridkot-Muktsarnews

ਫਰੀਦਕੋਟ (ਪਵਨ, ਖੁਰਾਣਾ,ਦਰਦੀ)-ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਡਾ. ਰਿਚਾ ਆਈ. ਏ. ਐੱਸ. ਨੇ ਅੱਜ ਸ਼ਹਿਰ ਦੇ ਨੀਵੇਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਂਹ ਦੇ ਮੱਦੇਨਜ਼ਰ ਵਿਭਾਗ ਪੂਰੀ ਤਰ੍ਹਾਂ ਚੌਕਸ ਰਹੇ। ਉਨ੍ਹਾਂ ਕਿਹਾ ਕਿ ਜੇਕਰ ਹੋਰ ਮੀਂਹ ਪੈਂਦਾ ਹੈ ਤਾਂ ਇਹ ਯਕੀਨੀ ਬਣਾਇਆ ਜਾਵੇ ਕਿ ਨੀਵੇਂ ਇਲਾਕਿਆਂ ਵਿਚ ਪਾਣੀ ਨਾ ਭਰੇ ਅਤੇ ਮੀਂਹ ਦੇ ਪਾਣੀ ਦੀ ਨਿਕਾਸੀ ਤੇਜ਼ੀ ਨਾਲ ਹੋਵੇ। ਇਸ ਮੌਕੇ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀ. ਐੱਸ. ਧੰਜੂ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਇਲਾਕਿਆਂ ’ਚ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੋਧੂ ਕਾਲੋਨੀ ਸਮੇਤ ਸਾਰੇ ਨੀਵੇਂ ਇਲਾਕਿਆਂ ਲਈ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਕਾਰਜਕਾਰੀ ਇੰਜੀਨੀਅਰ ਨੇ ਇਹ ਵੀ ਦੱਸਿਆ ਕਿ ਲੋਕਾਂ ਵੱਲੋਂ ਸੁੱਟੇ ਜਾਂਦੇ ਪਲਾਸਟਿਕ ਦੇ ਲਿਫਾਫਿਆਂ ਕਾਰਨ ਹੀ ਸੀਵਰੇਜ ਜਾਮ ਹੁੰਦੇ ਹਨ। ®®ਏ. ਡੀ. ਸੀ. ਡਾ. ਰਿਚਾ ਨੇ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਗਲੀਆਂ-ਬਾਜ਼ਾਰਾਂ ਵਿਚ ਇਨ੍ਹਾਂ ਨੂੰ ਨਾ ਸੁੱਟਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ‘ਮੇਰਾ ਮੁਕਤਸਰ-ਮੇਰਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਕਿ ਲੋਕਾਂ ਨੂੰ ਆਪਣੇ ਸ਼ਹਿਰ ਦੀ ਸਵੱਛਤਾ ਦੀ ਮੁਹਿੰਮ ਨਾਲ ਜੋਡ਼ਿਆ ਜਾ ਸਕੇ।

ਫੋਟੋ - http://v.duta.us/ZlUTywAA

ਇਥੇ ਪਡ੍ਹੋ ਪੁਰੀ ਖਬਰ — - http://v.duta.us/QlOWTgAA

📲 Get Faridkot-Muktsar News on Whatsapp 💬