[faridkot-muktsar] - ਪਿੰਡ ਢਿੱਲਵਾਂ ਵਿਖੇ 67 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ

  |   Faridkot-Muktsarnews

ਫਰੀਦਕੋਟ (ਨਰਿੰਦਰ)-ਪਿੰਡ ਢਿੱਲਵਾਂ ਕਲਾਂ ਦੇ ਕਿਸਾਨਾਂ ਨੂੰ ਦਰਸ਼ਨ ਸਿੰਘ ਢਿੱਲਵਾਂ ਦੀ ਹਾਜ਼ਰੀ ਵਿਚ ਕੋ-ਆਪ੍ਰੇਟਿਵ ਸੋਸਾਇਟੀ ਵੱਲੋਂ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਸੋਸਾਇਟੀ ਦੇ ਸੈਕਟਰੀ ਗੁਰਾ ਸਿੰਘ ਨੇ ਦੱਸਿਆ ਕਿ ਸੋਸਾਇਟੀ ਦੇ 67 ਖਾਤੇਦਾਰ ਕਿਸਾਨਾਂ ਨੂੰ 45 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ ਹਨ। ਇਸ ਦੌਰਾਨ ਸੋਸਾਇਟੀ ਦੇ ਮੈਨੇਜਰ ਪੁਨੀਤ ਕੁਮਾਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਵਜੋਂ ਪਹਿਲੀ ਲਿਸਟ ਆਈ ਹੈ। ਬਾਕੀ ਮੁਆਫੀ ਯੋਗ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਲਿਸਟ ਜਲਦੀ ਆਉਣ ਦੀ ਸੰਭਾਵਨਾ ਹੈ। ਜ਼ਿਲਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣ ਮੈਨੀਫੈਸਟੋ ’ਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫ ਕਰ ਕੇ ਆਪਣਾ ਵਾਅਦਾ ਨਿਭਾਇਆ ਹੈ ਅਤੇ ਇਸੇ ਤਰ੍ਹਾਂ ਹੋਰ ਵੀ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਸੁਖਰਾਜ ਸਿੰਘ ਸੋਸਾਇਟੀ ਕੈਸ਼ੀਅਰ, ਸੁਖਜੀਤ ਸਿੰਘ ਮੈਂਬਰ ਬਲਾਕ ਸੰਮਤੀ, ਪਰਮਿੰਦਰ ਸਿੰਘ ਸਰਪੰਚ, ਜਸਵੀਰ ਸਿੰਘ ਸਰਪੰਚ, ਤਲਬੀਰ ਸਿੰਘ ਢਿੱਲੋਂ ਸਰਪੰਚ ਰਾਮਸਰ, ਸੇਵਕ ਸਿੰਘ ਪੰਚ, ਅਵਤਾਰ ਖਾਨ ਪੰਚ, ਸੁਖਮੰਦਰ ਸਿੰਘ, ਲਾਲ ਸਿੰਘ ਢਿੱਲੋਂ ਆਦਿ ਮੌਜੂਦ ਸਨ।

ਫੋਟੋ - http://v.duta.us/7UeuDAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/W0inDwAA

📲 Get Faridkot-Muktsar News on Whatsapp 💬