[faridkot-muktsar] - ਸੀ. ਪੀ. ਐੱਫ. ਯੂਨੀਅਨ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

  |   Faridkot-Muktsarnews

ਫਰੀਦਕੋਟ (ਪਵਨ)-ਸੀ. ਪੀ. ਐੱਫ. ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਮੇਲ ਸਿੰਘ ਦੀ ਅਗਵਾਈ ਹੇਠ ਪੰਜਾਬ ਬਾਡੀ ਦੇ ਫੈਸਲੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਮੂਹ ਸੀ. ਪੀ. ਐੱਫ. ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮਿਤੀ 1-1-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੀ 21 ਫਰਵਰੀ, 2019 ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਪੱਕਾ ਮੋਰਚਾ ਲਾਇਆ ਜਾਵੇਗਾ, ਜੋ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਜਾਰੀ ਰਹੇਗਾ। ਇਸ ਦੌਰਾਨ ਪੀ. ਐੱਸ. ਐੱਮ. ਐੱਸ. ਯੂ. ਦੇ ਜ਼ਿਲਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਡੀ. ਸੀ. ਦਫਤਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਵਰਿੰਦਰ ਕੁਮਾਰ ਢੋਸੀਵਾਲ, ਜ਼ਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ, ਨਛੱਤਰ ਸਿੰਘ ਮਧੀਰ, ਭੁਪਿੰਦਰ ਸਿੰਘ ਬੰਟੀ, ਬਲਵਿੰਦਰ ਸਿੰਘ ਸਿੱਧੂ, ਹਰਬੰਸ ਸਿੰਘ ਜਨਰਲ ਸਕੱਤਰ ਸੀ. ਪੀ. ਐੱਫ. ਯੂਨੀਅਨ, ਜਸਵੰਤ ਸਿੰਘ ਖਜ਼ਾਨਚੀ, ਵੀਰ ਚੰਦ, ਪਰਮਿੰਦਰ ਸਿੰਘ, ਗੁਰਮੀਤ ਸਿੰਘ ਸਿੰਚਾਈ ਵਿਭਾਗ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਖੁਸ਼ਹਾਲ ਸਿੰਘ, ਪਵਨ ਕੁਮਾਰ, ਜਸਵਿੰਦਰ ਸਿੰਘ, ਨਸੀਬ ਕੌਰ ਸੁਪਰਡੈਂਟ, ਬਲਜੀਤ ਕੌਰ, ਪਰਮਜੀਤ ਕੌਰ, ਦਰਸ਼ਨਾ ਦੇਵੀ ਆਦਿ ਮੌਜੂਦ ਸਨ।

ਫੋਟੋ - http://v.duta.us/ABlZCgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/21rH9AAA

📲 Get Faridkot-Muktsar News on Whatsapp 💬