[gurdaspur] - ਬਿਆਨਬਾਜ਼ੀ ਤਕ ਸੀਮਿਤ ਰਹੀ ਜਾਖਡ਼ ਦੀ ਕਾਰਗੁਜ਼ਾਰੀ : ਬੁੱਟਰ

  |   Gurdaspurnews

ਗੁਰਦਾਸਪੁਰ (ਹਰਮਨਪ੍ਰੀਤ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਭਾਜਪਾ ਦੀ ਕਾਰਜ ਕਾਰਨੀ ਦੇ ਮੈਂਬਰ ਯਾਦਵਿੰਦਰ ਸਿੰਘ ਬੁੱਟਰ ਨੇ ਅੱਜ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਅਜਿਹਾ ਉਮੀਦਵਾਰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ, ਜੋ ਨਾ-ਸਿਰਫ ਜਿੱਤਣ ਦੀ ਸਮਰੱਥਾ ਰੱਖਦਾ ਹੋਵੇਗਾ, ਸਗੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਸੁਨੀਲ ਜਾਖਡ਼ ਨੂੰ ਘੱਟੋ-ਘੱਟ 2 ਲੱਖ ਵੋਟਾਂ ਦੇ ਫਰਕ ਨਾਲ ਪਛਾਡ਼ ਕੇ ਇਹ ਸੀਟ ਨਰਿੰਦਰ ਮੋਦੀ ਦੀ ਝੋਲੀ ’ਚ ਪਾਵੇਗਾ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਇਸ ਹਲਕੇ ’ਚ ਜਿੱਤਣ ਵਾਲੇ ਲੋਕ ਸਭਾ ਮੈਂਬਰ ਸੁਨੀਲ ਜਾਖਡ਼ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਸਿਰਫ ਬਿਆਨਬਾਜ਼ੀ ਤੱਕ ਸੀਮਤ ਰਹੀ ਹੈ। ਜਿਨ੍ਹਾਂ ਨੇ ਨਾ ਤਾਂ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਕੀਤਾ ਹੈ ਤੇ ਨਾ ਹੀ ਉਨ੍ਹਾਂ ਨੇ ਇਸ ਹਲਕੇ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਕੋਈ ਵਿਸ਼ੇਸ਼ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਖਡ਼ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਹਰਾਉਣ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੇ ਪਾਰਲੀਮਾਨੀ ਬੋਰਡ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਤੇ ਉਮੀਦਵਾਰਾਂ ਦੀ ਚੋਣ ਲਈ ਗਠਿਤ ਕੀਤੀ ਗਈ ਸਕਰੀਨਿੰਗ ਕਮੇਟੀ ਦੇ ਮੈਂਬਰ ਗੁਰਦਾਸਪੁਰ ਲਈ ਅਜਿਹੇ ਯੋਗ ਉਮੀਦਵਾਰ ਦੇ ਨਾਮ ਨੂੰ ਅੰਤਿਮ ਰੂਪ ਦੇਣਗੇ, ਜੋ ਆਉਣ ਵਾਲੇ ਸਮੇਂ ’ਚ ਇਸ ਹਲਕੇ ਦੀ ਨੁਹਾਰ ਬਦਲੇਗਾ।

ਫੋਟੋ - http://v.duta.us/OZ3buAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/OY4HxwAA

📲 Get Gurdaspur News on Whatsapp 💬